Visitor : Visitor
,

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ, ਅੰਦਰੂਨੀ ਕਲੇਸ਼ ਹੋਰ ਵਧਣ ਦੇ ਆਸਾਰ

ਬਿਉੂਰੋ, ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 29 ਅਗਸਤ 2022  : ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਵਧ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਖਹਿਰਾ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਦਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ। ਇਹ…

ਬਿਉੂਰੋ, ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ, 29 ਅਗਸਤ 2022  : ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਵਧ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਖਹਿਰਾ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਦਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ। ਇਹ ਧਰਨਾ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਮਰਥਨ ਵਿੱਚ ਸੀ। ਪਾਰਟੀ ਇੰਚਾਰਜ ਨੇ ਖਹਿਰਾ ਤੋਂ ਵੜਿੰਗ ਜਾਂ ਪਾਰਟੀ ਫੋਰਮ ਦੀ ਬਜਾਏ ਸੋਸ਼ਲ ਮੀਡੀਆ ‘ਤੇ ਸਿੱਧੀ ਗੱਲ ਕਰਨ ‘ਤੇ ਜਵਾਬ ਮੰਗਿਆ ਹੈ।ਇਸ ਤੋਂ ਪਹਿਲਾਂ ਵੜਿੰਗ ਨੇ ਵੀ ਖਹਿਰਾ ਨੂੰ ਕਿਹਾ ਸੀ ਕਿ ਬਿਨਾਂ ਮੰਗੇ ਸਲਾਹ ਨਾ ਦਿੱਤੀ ਜਾਵੇ। ਇਸ ਨਾਲ ਕਦਰ ਘਟਦੀ ਹੈ। ਇਸ ‘ਤੇ ਖਹਿਰਾ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਨੇਤਾਵਾਂ ਨੂੰ ਛੋਟੇ ਤੋਂ ਛੋਟੇ ਵਰਕਰ ਦੀ ਸਲਾਹ ਨੂੰ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।ਇਸੇ ਦੌਰਾਨ ਅਬੋਹਰ ਤੋਂ ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੇ ਵੀ ਖਹਿਰਾ ਦੇ ਬਹਾਨੇ ਮੋਰਚਾ ਖੋਲ੍ਹ ਦਿੱਤਾ। ਜਾਖੜ ਨੇ ਰਾਜਾ ਵੜਿੰਗ ਨੂੰ ਹੰਕਾਰੀ ਕਿਹਾ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਵਰਗੇ ਸੀਨੀਅਰ ਆਗੂ ਨੂੰ ਜਨਤਕ ਤੌਰ ‘ਤੇ ਝਿੜਕਣਾ ਪ੍ਰਧਾਨ ਦੇ ਹੰਕਾਰ ਨੂੰ ਦਰਸਾਉਂਦਾ ਹੈ।ਇਸ ਤਰ੍ਹਾਂ ਇੱਜ਼ਤ ਨਹੀਂ ਮਿਲੇਗੀ।ਦੂਜੇ ਪਾਸੇ ਕਾਂਗਰਸ ਵਿਧਾਇਕ ਦਲ (ਸੀਐਲਪੀ) ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।

ਬਾਜਵਾ ਨੇ ਕਿਹਾ ਕਿ ਮੈਂ ਦਿੱਲੀ ਦੇ ਆਗੂਆਂ ਨਾਲ ਗੱਲ ਕੀਤੀ ਹੈ। ਪਰਨੀਤ ਕੌਰ ਹੁਣ ਕਾਂਗਰਸ ਵਿੱਚ ਨਹੀਂ ਹੈ। ਉਨ੍ਹਾਂ ਨੂੰ ਅੱਗੇ ਤੋਂ ਟਿਕਟ ਵੀ ਨਹੀਂ ਮਿਲੇਗੀ।ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋਣਗੇ।

Leave a Reply

Your email address will not be published. Required fields are marked *

Visitor : Visitor