ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ, 30 ਅਗਸਤ 2022 : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬਹਿੜਵਾਲ ਵਿੱਚ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਮ੍ਰਿਤਕ ਦੇ ਬੇਟੇ ਕੁਲਦੀਪ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ ਕਰੀਬ 7.30 ਵਜੇ ਉਸਦੀ ਮਾਂ ਜਦੋਂ ਘਰ ਵਿੱਚ ਇਕੱਲੀ ਸੀ ਤਾਂ ਅਣਪਛਾਤੇ ਵਿਅਕਤੀਆਂ ਨੇ ਘਰ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਦਾ ਕਤਲ ਕਰ ਦਿੱਤਾ। ਦੋਸ਼ੀ ਘਟਨਾ ਤੋਂ ਬਾਅਦ ਫਰਾਰ ਹੋ ਗਏ । ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

