ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 31 ਅਗਸਤ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਨੇ ਆਬਕਾਰੀ ਐਕਟ ਦੇ ਭਗੌੜੇ ਮੁਲਜ਼ਮ ਰਾਜਵਿੰਦਰ ਸਿੰਘ ਉਰਫ ਕਾਲਾ ਪੁੱਤਰ ਤਿਰਲੋਕ ਸਿੰਘ ਵਾਸੀ ਨੰਗਲ ਕਲਾਂ, ਜਿਸਦੇ ਵਿਰੁੱਧ ਮੁਕੱਦਮਾ ਨੰਬਰ 19 ਮਿਤੀ 18.03.2018 ਅ/ਧ 61/1/14 ਆਬਕਾਰੀ ਐਕਟ ਥਾਣਾ ਕੋਟ ਧਰਮੂ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਏਸੀਜੇਐਮ ਮਾਨਸਾ ਵੱਲੋਂ ਇਸਨੂੰ ਮਿਤੀ 10.08.2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ।
ਸ:ਥ: ਰਾਜਵਿੰਦਰ ਸਿੰਘ ਪੁਲਿਸ ਚੌਕੀ ਕੋਟ ਧਰਮੂ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਇਸਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਬੰਦ ਜਿਲ੍ਹਾ ਜੇਲ੍ਹ ਮਾਨਸਾ ਕਰਾਇਆ ਗਿਆ ਹੈ।

