ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਦਫਤਰ ਜਾ ਕੇ ਸੌਂਪਿਆ ਜਾਵੇਗਾ ਮੰਗ ਪੱਤਰ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 31 ਅਗਸਤ 2022 : ਸੰਯੁਕਤ ਕਿਸਾਨ ਮੋਰਚੇ ਦੀ ਇੱਕ ਮੀਟਿੰਗ ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਤਿੰਨ ਮੈਬਰੀ ਪ੍ਰਧਾਨਗੀ ਮੰਡਲ ਕ੍ਰਮਵਾਰ ਦਰਸ਼ਨ ਸਿੰਘ ਟਾਹਲੀਆ , ਹਰਦੇਵ ਸਿੰਘ ਕੋਟਧਰਮੂ ਤੇ ਦਲਜੀਤ ਮਾਨਸ਼ਾਹੀਆ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ , ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲ੍ਹਾ ਸਕੱਤਰ ਮਾਹਿੰਦਰ ਸਿੰਘ ਭੈਣੀਬਾਘਾ , ਕੁਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਜੁਗਰਾਜ ਸਿੰਘ ਹੀਰਕੇ , ਕੁਲ ਹਿੰਦ ਕਿਸਾਨ ਸਭਾ ਦੇ ਆਗੂ ਐਡਵੋਕੇਟ ਕੁਲਵਿੰਦਰ ਉੱਡਤ , ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਲਾਭ ਸਿੰਘ ਬਰਨਾਲਾ , ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਮਲਕੀਤ ਸਿੰਘ ਜੌੜਕੀਆ , ਜਮੂਹਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ , ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਆਗੂ ਹਰਦੇਵ ਸਿੰਘ ਕੋਟਧਰਮੂ , ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਦਰਸਨ ਸਿੰਘ ਟਾਹਲੀਆ ਹਾਜਰ ਹੋਏ ।

ਆਗੂਆਂ ਨੇ ਪ੍ਰੈਸ ਬਿਆਨ ਰਾਹੀ ਜਾਣਕਾਰੀ ਦਿੰਦਿਆ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 5 ਸਤੰਬਰ ਨੂੰ ਜਿਲ੍ਹਾ ਹੈਡਕੁਆਰਟਰ ਤੇ ਪ੍ਰਦਰਸਨ ਕੀਤਾ ਜਾਵੇਗਾ ਤੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਦਫਤਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ।
ਮੀਟਿੰਗ ਵਿੱਚ ਮਤਾ ਰੱਖ ਕੇ ਮਾਨਸਾ ਟੋਭੇ ਦੇ ਗੰਦੇ ਪਾਣੀ ਤੇ ਡਵਿੰਗ ਕਾਰਨ ਹੋ ਰਹੇ ਵਾਤਾਵਰਣ ਪ੍ਰਦੂਸ਼ਣ ਦੇ ਵਿਰੁੱਧ ਸੰਘਰਸ਼ ਦੀ ਹਮਾਇਤ ਕੀਤੀ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਹ ਮਸਲੇ ਦਾ ਹੱਲ ਜਲਦੀ ਨਹੀ ਕੀਤਾ ਤਾਂ ਤਿੱਖਾ ਸੰਘਰਸ਼ ਹੋਵੇਗਾ ।

