760 ਨਸ਼ੀਲੀਆਂ ਗੋਲੀਆਂ, 200 ਲੀਟਰ ਲਾਹਣ ਅਤੇ 10 ਗ੍ਰਾਮ ਹੈਰੋਇਨ ਸਮੇਤ 2 ਮੋਟਰਸਾਈਕਲ ਕੀਤੇ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 1 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲੀਸ ਵੱਲੋਂ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਸੇਵਕ ਸਿੰਘ ਉਰਫ ਕਾਕਾ ਪੁੱਤਰ ਅਮਰਜੀਤ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 760 ਨਸ਼ੀਲੀ ਗੋੋਲੀਆਂ ਮਾਰਕਾ ਲੋਮੋਟਿਲ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਥਾਣਾ ਝੁਨੀਰ ਦੇ ਸ:ਥ: ਅਮਰੀਕ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਪ੍ਰਦੀਪ ਸਿੰਘ ਉਰਫ ਸੇਵਕ ਪੁੱਤਰ ਦਰਸ਼ਨ ਸਿੰਘ ਅਤੇ ਚਮਕੌਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀਅਨ ਝੰਡੂਕੇ ਨੂੰ ਮੋਟਰਸਾਈਕਲ ਬਜਾਜ ਸੀਟੀ 100 ਨੰਬਰੀ ਪੀਬੀ51ਬੀ-2931 ਸਮੇਤ ਕਾਬੂ ਕਰਕੇ 5 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਥਾਣਾ ਸਰਦੂਲਗੜ ਦੇ ਸ:ਥ: ਹਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਬਲਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਖੈਰਾ ਕਲਾਂ ਨੂੰ ਮੋਟਰਸਾਈਕਲ ਹੀਰੋ ਸਪਲੈਂਡਰ ਨੰਬਰੀ ਪੀਬੀ51ਸੀ-0188 ਸਮੇਤ ਕਾਬੂ ਕਰਕੇ 5 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬੋਹਾ ਦੇ ਹੌਲਦਾਰ ਮੁਖਤਿਆਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਾਇਬ ਸਿੰਘ ਪੁੱਤਰ ਨੇਕ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਐੱਨਡੀਪੀਐੱਸ ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

