ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 1 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਪੀਓਜ਼/ ਭਗੌੜਿਆਂ ਅਤੇ ਪੈਰੋਲ ਜੰਪਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸਦੇ ਤਹਿਤ ਆਬਕਾਰੀ ਐਕਟ ਦੇ ਭਗੌੜੇ ਮੁਲਜ਼ਮ ਪ੍ਰਦੀਪ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਭੱਲਣਵਾੜਾ, ਜਿਸਦੇ ਵਿਰੁੱਧ ਮੁਕੱਦਮਾ ਨੰਬਰ 35 ਮਿਤੀ 08.03.2021 ਅ/ਧ 61/1/14 ਆਬਕਾਰੀ ਐਕਟ ਥਾਣਾ ਸਰਦੂਲਗੜ੍ਹ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਐਸਡੀਜੇਐਮ ਸਰਦੂਲਗੜ੍ਹ ਵੱਲੋਂ ਇਸਨੂੰ ਮਿਤੀ 26.08.2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਸ:ਥ: ਸੁਰੇਸ਼ ਕੁਮਾਰ ਇੰਚਾਰਜ ਪੀਓ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਇਸਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਸਰਦੂਲਗੜ੍ਹ ਦੇ ਹਵਾਲੇ ਕੀਤਾ ਗਿਆ ਹੈ।

