850 ਨਸ਼ੀਲੀਆਂ ਗੋਲੀਆਂ, 90 ਗ੍ਰਾਮ ਹੈਰੋਇਨ ਅਤੇ 45 ਬੋਤਲਾਂ ਸ਼ਰਾਬ ਕੀਤੀ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 2 ਸਤੰਬਰ 2022 : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲੀਸ ਨੇ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸਦੇ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਹਰਜੀਤ ਸਿੰਘ ਉਰਫ ਜੀਤੀ ਪੁੱਤਰ ਦੇਵ ਸਿੰਘ ਵਾਸੀ ਭੰਮੇ ਕਲਾਂ ਨੂੰ ਕਾਬੂ ਕਰਕੇ 810 ਨਸ਼ੀਲੀ ਗੋੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਸਰਦੂਲਗੜ੍ਹ ਦੇ ਐਸਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਢਾਣੀ ਰਾਮ ਸਿੰਘਪੁਰਾ ਭੜੌਲਿਆਵਾਲੀ (ਹਰਿਆਣਾ) ਹਾਲਆਬਾਦ ਸਰਦੂਲਗੜ੍ਹ ਨੂੰ ਕਾਬੂ ਕਰਕੇ 70 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਥਾਣਾ ਜੌੜਕੀਆਂ ਦੇ ਸ:ਥ: ਰਾਜ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋੋਂ ਸੋਨੀ ਸਿੰਘ ਪੁੱਤਰ ਪੱਪੂ ਸਿੰਘ ਅਤੇ ਜਗਜੀਤ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀਅਨ ਰੋੜੀ ਨੂੰ ਕਾਬੂ ਕਰਕੇ 20 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਜੌੜਕੀਆਂ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਝੁਨੀਰ ਦੇ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਕੁਲਦੀਪ ਸਿੰਘ ਉਰਫ ਨਿੱਕਾ ਪੁੱਤਰ ਸੁਖਪਾਲ ਸਿੰਘ ਵਾਸੀ ਭਲਾਈਕੇ ਨੂੰ ਕਾਬੂ ਕਰਕੇ 40 ਨਸ਼ੀਲੀ ਗੋੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਐਕਸਾਈਜ ਸਟਾਫ ਮਾਨਸਾ ਦੇ ਹੌਲਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਪ੍ਰਵੀਨ ਸਿੰਘ ਪੁੱਤਰ ਹੰਸਾਂ ਸਿੰਘ ਵਾਸੀ ਰੋੜਕੀ ਨੂੰ ਕਾਬੂ ਕਰਕੇ 30 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ। ਥਾਣਾ ਸਿਟੀ-1 ਮਾਨਸਾ ਦੇ ਸ:ਥ: ਸੱਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਮੀਤ ਸਿੰਘ ਪੁੱਤਰ ਗੁਰਨੈਬ ਸਿੰਘ ਵਾਸੀ ਜਵਾਹਰਕੇ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ ਹੈ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

