87 ਬੋਤਲਾਂ ਸ਼ਰਾਬ, 40 ਨਸ਼ੀਲੀਆਂ ਗੋਲੀਆਂ, 25 ਗ੍ਰਾਮ ਸਮੈਕ ਅਤੇ 1 ਲੀਟਰ ਨਸ਼ੀਲਾ ਘੋਲ ਕੀਤਾ ਬਰਾਮਦ
ਜੂਆ ਐਕਟ ਤਹਿਤ 2210 ਰੁਪਏ ਨਗਦੀ ਦੀ ਬਰਾਮਦਗੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 3 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਇੰਸਪੈਕਟਰ ਮਨਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕਸ ਸੈਲ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋੋਂ ਰੁਪਿੰਦਰ ਸਿੰਘ ਉਰਫ ਪਿੰਦਰ ਪੁੱਤਰ ਗੁਰਜੰਟ ਸਿੰਘ ਅਤੇ ਗੁਰਜੀਤ ਸਿੰਘ ਉਰਫ ਗੀਤਾ ਪੁੱਤਰ ਜਸਪਾਲ ਸਿੰਘ ਵਾਸੀਅਨ ਢੀਮਾਂਵਾਲੀ (ਫਰੀਦਕੋਟ) ਨੂੰ ਕਾਬੂ ਕਰਕੇ 1 ਲੀਟਰ ਨਸ਼ੀਲਾ ਘੋਲ ਅਤੇ 40 ਨਸ਼ੀਲੀ ਗੋੋਲੀਆਂ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਸਿਟੀ ਬੁਢਲਾਡਾ ਦੇ ਸ:ਥ: ਮੇਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸ਼ਨੀ ਉਰਫ ਦਾਨੀ ਪੁੱਤਰ ਬੰਸੀ ਅਤੇ ਮੰਗਾ ਸਿੰਘ ਉਰਫ ਚੂਹਾ ਪੁੱਤਰ ਵਜੀਰ ਸਿੰਘ ਵਾਸੀਅਨ ਬੁਢਲਾਡਾ ਨੂੰ ਕਾਬੂ ਕਰਕੇ 25 ਗ੍ਰਾਮ ਸਮੈਕ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਮਾਨਸਾ ਦੇ ਸ:ਥ: ਅਮਰੀਕ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਭੋਲਾ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਕਰਮਗੜ ਔਤਾਂਵਾਲੀ ਨੂੰ ਕਾਬੂ ਕਰਕੇ 72 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਬੋਹਾ ਦੇ ਹੌਲਦਾਰ ਰਿੰਕੂ ਸਿੰਘ ਵੱਲੋਂ ਭੋਲਾ ਸਿੰਘ ਪੁੱਤਰ ਬਚਨ ਸਿੰਘ ਵਾਸੀ ਅੱਕਾਂਵਾਲੀ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ ਹੈ।
ਥਾਣਾ ਸਿਟੀ ਬੁਢਲਾਡਾ ਦੇ ਹੌਲਦਾਰ ਸੰਦਲਦੀਪ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਜਸਵੰਤ ਰਾਮ ਪੁੱਤਰ ਅਮਰਨਾਥ ਵਾਸੀ ਅਹਿਮਦਪੁਰ ਨੂੰ ਦੜਾ ਸੱਟਾ ਲਗਾਉਦਿਆਂ ਮੌਕਾ ਪਰ ਕਾਬੂ ਕਰਕੇ 2210 ਰੁਪਏ ਦੀ ਨਗਦੀ ਜੂਆ ਦੀ ਬਰਾਮਦਗੀ ਕਰਕੇ ਉਸਦੇ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਐੱਸਐੱਸਪੀ ਮਾਨਸਾ ਨੇ ਕਿਹਾ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

