ਬਿਊਰੋ, ਪ੍ਰਾਈਮ ਪੋਸਟ ਪੰਜਾਬ
ਮੋਹਾਲੀ, 5 ਸਤੰਬਰ 2022 : ਮੋਹਾਲੀ ਦੇ ਦੁਸਹਿਰਾ ਗਰਾਉਂਡ ਵਿੱਚ ਚੱਲ ਰਹੇ ਮੇਲੇ ਵਿੱਚ ਅੱਜ ਇਕ ਹਾਦਸਾ ਵਾਪਰਨ ਕਾਰਨ ਕਈ ਵਿਅਕਤੀ ਜ਼ਖਮੀ ਹੋ ਗਏ। ਮੇਲੇ ਵਿੱਚ ਲੱਗੇ ਝੂਲੇ ਵਿੱਚ ਤਕਨੀਕੀ ਖਰਾਬੀ ਆਉਣ ਕਾਰਨ ਇਹ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਬੱਚਿਆਂ ਅਤੇ ਔਰਤਾਂ ਸਮੇਤ ਕਰੀਬ 15-20 ਵਿਅਕਤੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਲੋਕਾਂ ਨੇ ਦੱਸਿਆ ਕਿ ਝੂਲੇ ਵਿੱਚ ਲੋਕ ਬੈਠੇ ਸਨ, ਅਚਾਨਕ ਝੂਲਾ ਉਪਰ ਜਾਂਦਾ ਜਾਂਦਾ ਰੁਕ ਗਿਆ ਅਤੇ ਹੇਠਾਂ ਡਿੱਗ ਗਿਆ। ਇਸ ਹਾਦਸੇ ਵਿੱਚ 15 ਤੋਂ 20 ਲੋਕ ਜ਼ਖਮੀ ਹੋ ਗਏ ਜਿਨਾਂ ਨੂੰ ਗੱਡੀਆਂ ਰਾਹੀਂ ਹਸਪਤਾਲ ਭੇਜਿਆ ਗਿਆ।

