ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 5 ਸਤੰਬਰ 2022 :ਮੁੱਖ ਖੇਤੀਬਾੜੀ ਅਫ਼ਸਰ, ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪੀ.ਐਮ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਲਾਭ ਲੈਣ ਵਾਲੇ ਲਾਭਪਾਤਰੀਆਂ ਦੀ ਕੇ.ਵਾਈ.ਸੀ. ਨਿਸ਼ਚਿਤ ਕਰਵਾਉਣ ਦੀ ਆਖ਼ਰੀ ਮਿਤੀ 7 ਸਤੰਬਰ 2022 ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ 7 ਸਤੰਬਰ ਤੱਕ ਆਪਣੀ ਕੇ.ਵਾਈ.ਸੀ. ਜ਼ਰੂਰ ਕਰਵਾਉਣ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ ਅਤੇ ਲਾਭਪਾਤਰੀ ਦੇ ਤੌਰ ਤੇ ਨਾਂਅ ਕੱਟਿਆ ਜਾਵੇਗਾ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਿਸਾਨ ਵੈਬਸਾਈਟ www.pmkissan.gov.in ’ਤੇ ਜਾਂ ਫਿਰ ਕਾਮਨ ਸਰਵਿਸ ਸੈਂਟਰਾਂ ਰਾਂਹੀ ਜਾਂ ਫਿਰ ਮੋਬਾਇਲ ਐਪ ਰਾਂਹੀ 7 ਸਤੰਬਰ ਤੱਕ ਇਹ ਕੰਮ ਮੁਕੰਮਲ ਕਰ ਲੈਣ ਅਤੇ ਕਿਸਾਨਾਂ ਦੇ ਆਧਾਰ ਨਾਲ ਲਿੰਕ ਮੋਬਾਇਲ ਫੋਨ ਤੇ ਓ.ਟੀ.ਪੀ. ਆਉਣ ਉਪਰੰਤ ਕੇ.ਵਾਈ.ਸੀ. ਮੁਕੰਮਲ ਹੁੰਦੀ ਹੈ। ਵਧੇਰੇ ਜਾਣਕਾਰੀ ਲਈ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

