ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 6 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਵਹੀਕਲ ਚੋਰੀ ਦੇ ਮੁਕੱਦਮੇ ਵਿੱਚ ਮੁਲਜ਼ਮ ਇੰਦਰਜੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਖੋਖਰ ਖੁਰਦ ਨੂੰ ਕਾਬੂ ਕੀਤਾ ਗਿਆ ਹੈ। ਜਿਸ ਪਾਸੋਂ ਚੋੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ।ਬਰਾਮਦ ਮੋੋਟਰਸਾਈਕਲਾਂ ਦੀ ਕੁੱਲ ਮਾਲੀਤੀ ਕਰੀਬ 55 ਹਜ਼ਾਰ ਰੁਪਏ ਬਣਦੀ ਹੈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਹਰਦੀਪ ਸਿੰਘ ਪੁੱਤਰ ਖੇਤਾ ਸਿੰਘ ਵਾਸੀ ਰਾਏਪੁਰ ਦਾ ਮੋਟਰਸਾਈਕਲ ਚੋਰੀ ਹੋਣ ਸਬੰਧੀ ਉਸਦੇ ਬਿਆਨ ਪਰ ਮੁਕੱਦਮਾ ਨੰਬਰ 153 ਮਿਤੀ 05.09.2022 ਅ/ਧ 379, 411 ਹਿੰ:ਦੰ: ਥਾਣਾ ਸਿਟੀ-1 ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ। ਐਸਆਈ ਗੁਰਲਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ-1 ਮਾਨਸਾ ਦੀ ਨਿਗਰਾਨੀ ਹੇਠ ਸ:ਥ: ਜਸਪਾਲ ਸਿੰਘ ਵੱਲੋ ਮੁਕੱਦਮੇ ਦੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੌਰਾਨੇ ਤਫਤੀਸ਼ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋੋ 2 ਮੋੋਟਰਸਾਈਕਲ (ਪੀਬੀ03ਵੀ-1520 ਅਤੇ ਨੰਬਰ ਪੀਬੀ03ਏਜੀ-6498) ਬਰਾਮਦ ਕਰਕੇ ਕਬਜ਼ੇ ਵਿੱਚ ਲਏ ਗਏ ਹਨ। ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।

