Visitor : Visitor
,

ਅੰਮ੍ਰਿਤਸਰ ਦੇ ਡੀਏਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਵਧਾਈ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਅੰਮ੍ਰਿਤਸਰ, 8 ਸਤੰਬਰ 2022 : ਅੰਮ੍ਰਿਤਸਰ ਦੇ ਇੱਕ DAV ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਸਕੂਲ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਪੁਲਿਸ ਦੇ ਸਾਈਬਰ ਸੈੱਲ ਨੇ ਵਾਇਰਲ ਹੋਏ ਮੈਸੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਰਾਤ…

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ  

ਅੰਮ੍ਰਿਤਸਰ, 8 ਸਤੰਬਰ 2022 : ਅੰਮ੍ਰਿਤਸਰ ਦੇ ਇੱਕ DAV ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਸਕੂਲ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਪੁਲਿਸ ਦੇ ਸਾਈਬਰ ਸੈੱਲ ਨੇ ਵਾਇਰਲ ਹੋਏ ਮੈਸੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਰਾਤ ਭਰ ਰੇਡ ਜਾਰੀ ਰਹੀ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਦੋ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਪਰ ਅਧਿਕਾਰੀ ਅਜੇ ਇਸ ਦੀ ਪੁਸ਼ਟੀ ਨਹੀਂ ਕਰ ਰਹੇ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਇੰਸਟਾਗ੍ਰਾਮ ‘ਤੇ ਇਕ ਮੈਸੇਜ ਵਾਇਰਲ ਹੋਇਆ ਹੈ। ਜਿਸ ਵਿੱਚ ਸਕੂਲ ‘ਚ 8 ਸਤੰਬਰ ਨੂੰ ਗੋਲੀਆਂ ਚਲਾਉਣ ਦੀ ਧਮਕੀ ਦਿੱਤੀ ਗਈ।

ਇਸ ਦੇ ਨਾਲ ਹੀ ਵਟਸਐਪ ‘ਤੇ ਇਕ ਹੋਰ ਮੈਸੇਜ ਸ਼ੇਅਰ ਕੀਤਾ ਗਿਆ। ਜਿਸ ਵਿੱਚ 8 ਸਤੰਬਰ ਨੂੰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇੰਨਾ ਹੀ ਨਹੀਂ ਪਾਕਿਸਤਾਨ ਦਾ ਝੰਡਾ ਅਤੇ ਉਨ੍ਹਾਂ ਦੇ ਦੇਸ਼ ਦੇ ਸਕੂਲਾਂ ਦੀ ਉਲੰਘਣਾ ਕਰਨ ਦਾ ਸੰਦੇਸ਼ ਵੀ ਹੇਠਾਂ ਦਿੱਤਾ ਗਿਆ ਹੈ। ਇਹ ਮੈਸੇਜ ਜਿੱਥੇ ਅੰਗਰੇਜ਼ੀ ਵਿੱਚ ਵਾਇਰਲ ਹੋਇਆ, ਉੱਥੇ ਹੀ ਉਰਦੂ ਵਿੱਚ ਵੀ ਵਾਇਰਲ ਹੋਇਆ।ਸਕੂਲੀ ਗਰੁੱਪਾਂ ਵਿੱਚ ਮੈਸੇਜ ਵਾਇਰਲ ਹੋਣ ਤੋਂ ਬਾਅਦ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਧਮਕੀ ਮਿਲਣ ਤੋਂ ਬਾਅਦ ਹੀ ਅੰਮ੍ਰਿਤਸਰ ਪੁਲਿਸ ਦਾ ਸਾਈਬਰ ਸੈੱਲ ਸਰਗਰਮ ਹੋ ਗਿਆ। ਸਾਈਬਰ ਸੈੱਲ ਨੇ ਇਸ ਸੰਦੇਸ਼ ਦੇ ਮੂਲ ਅਤੇ ਇਸ ਨੂੰ ਵਾਇਰਲ ਕਰਨ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਅਧਿਕਾਰੀ ਇਸ ਸਬੰਧੀ ਕੁੱਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।

Leave a Reply

Your email address will not be published. Required fields are marked *

Visitor : Visitor