2600 ਨਸ਼ੀਲੀ ਗੋਲੀਆਂ, 470 ਲੀਟਰ ਲਾਹਣ, 114 ਬੋਤਲਾਂ ਸ਼ਰਾਬ, 20 ਨਸ਼ੀਲੀ ਸੀਸ਼ੀਆਂ ਅਤੇ 1 ਚਾਲੂ ਭੱਠੀ ਕੀਤੀ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 8 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਮਾਨਸਾ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਸ:ਥ: ਮੇਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਹਰਦੀਪ ਸਿੰਘ ਉਰਫ ਦੀਪ ਪੁੱਤਰ ਬਿੱਕਰ ਸਿੰਘ ਵਾਸੀ ਲਹਿਰਾਗਾਗਾ (ਸੰਗਰੂਰ) ਨੂੰ ਕਾਬੂ ਕਰਕੇ 2400 ਨਸ਼ੀਲੀ ਗੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਸਿਟੀ ਬੁਢਲਾਡਾ ਦੇ ਹੀ ਐਸਆਈ ਕਰਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਪਿੰਦਰ ਸਿੰਘ ਉਰਫ ਨਵੀ ਪੁੱਤਰ ਗੁਰਜੰਟ ਸਿੰਘ ਵਾਸੀ ਝੋਰੜ (ਸ੍ਰੀ ਮੁਕਤਸਰ ਸਾਹਿਬ) ਨੂੰ ਕਾਬੂ ਕਰਕੇ 200 ਨਸ਼ੀਲੀ ਗੋਲੀਆਂ ਅਤੇ 20 ਨਸ਼ੀਲੀ ਸੀਸ਼ੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਜੋਗਾ ਦੇ ਹੌਲਦਾਰ ਜਰਨੈਲ ਸਿੰਘ ਵੱਲੋਂ ਗੁਰਦੀਪ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਰੱਲਾ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਥਾਣਾ ਬੋਹਾ ਦੇ ਹੌਲਦਾਰ ਮਨਦੀਪ ਸਿੰਘ ਵੱਲੋਂ ਗੁਰਦਾਸ ਸਿੰਘ ਪੁੱਤਰ ਬਾਜ ਸਿੰਘ ਵਾਸੀ ਰਾਮਨਗਰ ਭੱਠਲ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।

ਥਾਣਾ ਬਰੇਟਾ ਦੇ ਹੌਲਦਾਰ ਬੀਰਾ ਸਿੰਘ ਵੱਲੋਂ ਜਗਤਾਰ ਸਿੰਘ ਉਰਫ ਭਾਊ ਪੁੱਤਰ ਸੂਬਾ ਸਿੰਘ ਵਾਸੀ ਕੁਲਰੀਆ ਨੂੰ ਕਾਬੂ ਕਰਕੇ 1 ਚਾਲੂ ਭੱਠੀ, 70 ਲੀਟਰ ਲਾਹਣ ਅਤੇ 8 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ ਹੈ।
ਸੀਆਈਏ ਸਟਾਫ ਮਾਨਸਾ ਦੇ ਸ:ਥ: ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰੇਖਾ ਪਤਨੀ ਗੁਰਪ੍ਰੀਤ ਸਿੰਘ ਵਾਸੀ ਆਹਲੂਪੁਰ ਨੂੰ ਕਾਬੂ ਕਰਕੇ 47 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਥਾਣਾ ਸਿਟੀ ਬੁਢਲਾਡਾ ਦੇ ਹੌਲਦਾਰ ਸੁਖਵਿੰਦਰ ਸਿੰਘ ਵੱਲੋਂ ਅਭਿਸ਼ੇਕ ਕੁਮਾਰ ਪੁੱਤਰ ਬਿਰਛਾ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ ਬੁਢਲਾਡਾ ਦੇ ਹੌਲਦਾਰ ਤਰਸੇਮ ਸਿੰਘ ਵੱਲੋਂ ਅਕਾਸ਼ਦੀਪ ਪੁੱਤਰ ਜਗਸੀਰ ਕੁਮਾਰ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 16 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ ਹੈ।
ਥਾਣਾ ਬਰੇਟਾ ਦੇ ਹੀ ਹੌਲਦਾਰ ਪਾਲ ਸਿੰਘ ਵੱਲੋਂ ਹਰਮੇਲ ਸਿੰਘ ਉਰਫ ਮੇਲਾ ਪੁੱਤਰ ਰੁਲੀਆ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਨੂੰ ਕਾਬੂ ਕਰਕੇ 13 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ। ਥਾਣਾ ਜੌੜਕੀਆਂ ਦੇ ਸ:ਥ: ਗੁਰਦੀਪ ਸਿੰਘ ਵੱਲੋਂ ਮੇਜਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕੁਸਲਾ ਨੂੰ ਕਾਬੂ ਕਰਕੇ 6 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

