ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 9 ਸਤੰਬਰ 2022 : ਐੱਸ ਐੱਸ ਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਸੰਨ ਚੋਰੀ ਦੇ ਮੁਕੱਦਮੇ ਵਿੱਚ 2 ਮੁਲਜ਼ਮਾਂ ਇੰਦਰਜੀਤ ਸਿੰਘ ਪੁੱਤਰ ਜੰਗ ਸਿੰਘ ਅਤੇ ਨਿਰਮਲ ਸਿੰਘ ਉਰਫ ਨਿੰਮੀ ਪੁੱਤਰ ਜੰਟਾ ਸਿੰਘ ਵਾਸੀਅਨ ਨੰਗਲ ਕਲਾਂ ਨੂੰ ਕਾਬੂ ਕੀਤਾ ਗਿਆ ਹੈ। ਜਿਹਨਾਂ ਪਾਸੋਂ ਚੋੋਰੀ ਦੇ 4 ਮੋਬਾਇਲ ਫੋਨ, ਜਿਹਨਾਂ ਦੀ ਕੁੱਲ ਮਾਲੀਤੀ ਕਰੀਬ 53 ਹਜ਼ਾਰ ਰੁਪਏ ਬਣਦੀ ਹੈ, ਬਰਾਮਦ ਕੀਤੇ ਹਨ ।
ਉਨ੍ਹਾਂ ਦੱਸਿਆ ਕਿ ਜਗਸੀਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਨੰਗਲ ਕਲਾਂ ਦੇ ਘਰੋਂ ਰਾਤ ਸਮੇਂ ਮੋਬਾਇਲ ਫੋਨ ਚੋਰੀ ਹੋਣ ਕਰਕੇ ਉਸਦੇ ਬਿਆਨ ਤੇ ਮੁਕੱਦਮਾ ਨੰਬਰ 221 ਮਿਤੀ 06.09.2022 ਅ/ਧ 457, 380, 411 ਹਿੰ:ਦੰ: ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ। ਸ:ਥ: ਗੁਰਮੇਲ ਸਿੰਘ ਇੰਚਾਰਜ ਚੌਕੀ ਕੋਟਧਰਮੂ ਦੀ ਨਿਗਰਾਨੀ ਹੇਠ ਸ:ਥ: ਰਾਜਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਮੁਕੱਦਮਾ ਦੀ ਤਕਨੀਕੀ ਢੰਗ ਨਾਲ ਤਫਤੀਸ ਅਮਲ ਵਿੱਚ ਲਿਆਂਦੀ ਗਈ। ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋੋਏ ਉਕਤ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿੱਚੋੋ ਚੋਰੀ ਦੇ 4 ਮੋਬਾਇਲ ਫੋਨ ਬਰਾਮਦ ਕਰਕੇ ਕਬਜ਼ੇ ਵਿੱਚ ਲਏ ਗਏ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਹਨਾਂ ਪਾਸੋਂ ਪਤਾ ਲਗਾਇਆ ਜਾਵੇਗਾ ਕਿ ਉਹਨਾਂ ਨੇ ਇਹ ਮੋਬਾਇਲ ਫੋਨ ਕਿੱਥੋੋ ਕਿੱਥੋ ਚੋਰੀ ਕੀਤੇ ਹਨ ਅਤੇ ਇਸ ਸਬੰਧੀ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਹਨਾਂ ਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।

