ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 9 ਸਤੰਬਰ 2022 :ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ 2 ਭਗੌੜੇ ਮੁਲਜ਼ਮ ਰਾਜ ਸਿੰਘ ਉਰਫ ਰੱਬੀ ਪੁੱਤਰ ਮਹਿੰਦਰ ਸਿੰਘ ਵਾਸੀ ਮਾਨਸਾ ਹਾਲਆਬਾਦ ਭਾਵਦੀਨ (ਹਰਿਆਣਾ), ਜਿਸਦੇ ਵਿਰੁੱਧ ਮੁਕੱਦਮਾ ਨੰਬਰ 92 ਮਿਤੀ 11.09.2018 ਅ/ਧ 379 ਹਿੰ:ਦੰ: ਥਾਣਾ ਸਿਟੀ-2 ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਜੇਐਮਆਈਸੀ ਮਾਨਸਾ ਵੱਲੋਂ ਇਸਨੂੰ ਮਿਤੀ 29.08.2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ।

ਸ:ਥ: ਸੁਰੇਸ਼ ਕੁਮਾਰ ਇੰਚਾਰਜ ਪੀਓ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਸਿਟੀ-2 ਮਾਨਸਾ ਦੇ ਹਵਾਲੇ ਕੀਤਾ ਗਿਆ ਹੈ।
ਇਸੇ ਤਰ੍ਹਾਂ ਭਗੌੜੀ ਮੁਲਜ਼ਮ ਬੰਨੀ ਬਾਈ ਪਤਨੀ ਸੇਠੀ ਸਿੰਘ ਵਾਸੀ ਸਿੰਧੀ ਕੈਂਪ ਬਾੜੀ ਜਿਲ੍ਹਾ ਰਾਏਸ਼ਨ (ਮੱਧ ਪ੍ਰਦੇਸ਼), ਜਿਸਦੇ ਵਿਰੁੱਧ ਮੁਕੱਦਮਾ ਨੰਬਰ 12 ਮਿਤੀ 18.01.2008 ਅ/ਧ 15/61/85 ਐਨਡੀਪੀਐਸ ਐਕਟ ਥਾਣਾ ਬੋਹਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਐਡੀਸ਼ਨਲ ਸੈਸ਼ਨਜ ਜੱਜ ਮਾਨਸਾ ਵੱਲੋਂ ਇਸਨੂੰ ਮਿਤੀ 01.10.2011 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ।

ਇਹ ਮੁਲਜ਼ਮ ਕਰੀਬ 11 ਸਾਲ ਤੋਂ ਆਪਣੀ ਗ੍ਰਿਫਤਾਰੀ ਤੋਂ ਟਲੀ ਫਿਰਦੀ ਸੀ। ਸ:ਥ: ਸੁਰੇਸ਼ ਕੁਮਾਰ ਇੰਚਾਰਜ ਪੀਓ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਅਕਲਾਣਾ (ਹਰਿਆਣਾ) ਤੋਂ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਬੋਹਾ ਦੇ ਹਵਾਲੇ ਕੀਤਾ ਗਿਆ ਹੈ।
