750 ਸਿਗਨੇਚਰ ਕੈਪਸੂਲ, 350 ਲੀਟਰ ਲਾਹਣ, 170 ਨਸ਼ੀਲੀ ਗੋਲੀਆਂ, 8 ਗ੍ਰਾਮ ਹੈਰੋਇਨ , 6 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 15 ਬੋਤਲਾਂ ਸ਼ਰਾਬ ਕੀਤੀ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 9 ਸਤੰਬਰ 2022 : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਐਸਆਈ ਲੱਖਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜਵਾਹਰਕੇ ਹਾਲਆਬਾਦ ਮਾਨਸਾ ਨੂੰ ਕਾਬੂ ਕਰਕੇ 8 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਭੀਖੀ ਦੇ ਸ:ਥ: ਭੋਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਹਰਚਰਨਜੀਤ ਸਿੰਘ ਉਰਫ ਗੋਰਾ ਪੁੱਤਰ ਭੋਲਾ ਸਿੰਘ ਵਾਸੀ ਬੀਰ ਖੁਰਦ ਨੂੰ ਕਾਬੂ ਕਰਕੇ 6 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਥਾਣਾ ਬਰੇਟਾ ਦੇ ਸ:ਥ: ਰਾਜਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਮਹਿੰਦਰ ਸਿੰਘ ਪੁੱਤਰ ਅਜਾਇਬ ਸਿੰਘ ਵਾਸੀ ਬਖਸ਼ੀਵਾਲਾ ਨੂੰ ਕਾਬੂ ਕਰਕੇ 170 ਨਸ਼ੀਲੀ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਸਿਟੀ-1 ਮਾਨਸਾ ਦੇ ਸ:ਥ: ਸੱਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਕੁਲਵੰਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਘੁਰਕਣੀ ਨੂੰ ਕਾਬੂ ਕਰਕੇ 750 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਅ/ਧ 188 ਹਿੰ:ਦੰ: ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਐਨਡੀਪੀਐਸ ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬਰੇਟਾ ਦੇ ਸ:ਥ: ਸਲਵਿੰਦਰ ਸਿੰਘ ਵੱਲੋਂ ਦਰਬਾਰਾ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਧਰਮਪੁਰਾ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਗਈ।
ਥਾਣਾ ਸਿਟੀ-2 ਮਾਨਸਾ ਦੇ ਹੌਲਦਾਰ ਬਲਵਿੰਦਰ ਸਿੰਘ ਵੱਲੋਂ ਤਰਸੇਮ ਸਿੰਘ ਪੁੱਤਰ ਅਮਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 100 ਲੀਟਰ ਲਾਹਣ ਅਤੇ 15 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ ਹੈ।

ਥਾਣਾ ਬੋਹਾ ਦੇ ਹੌਲਦਾਰ ਬਲਕਾਰ ਸਿੰਘ ਵੱਲੋਂ ਪ੍ਰਿਤਪਾਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਰਾਮਨਗਰ ਭੱਠਲ ਪਾਸੋਂ 50 ਲੀਟਰ ਲਾਹਣ ਬਰਾਮਦ ਕੀਤੀ ਗਈ, ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾਡ਼ੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

