ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 9 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਨੇ ਆਬਕਾਰੀ ਐਕਟ ਦੇ ਭਗੌੜੇ ਮੁਲਜ਼ਮ ਰਿੰਕੂ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭੀਖੀ, ਜਿਸਦੇ ਵਿਰੁੱਧ ਮੁਕੱਦਮਾ ਨੰਬਰ 69 ਮਿਤੀ 25.05.2018 ਅ/ਧ 61/1/14 ਆਬਕਾਰੀ ਐਕਟ ਥਾਣਾ ਭੀਖੀ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਜੇਐਮਆਈਸੀ ਮਾਨਸਾ ਜੀ ਵੱਲੋਂ ਇਸਨੂੰ ਮਿਤੀ 10.08.2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਥਾਣਾ ਭੀਖੀ ਦੇ ਸ:ਥ: ਮੇਵਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

