Visitor : Visitor
,

ਜੂਆ ਐਕਟ ਤਹਿਤ 2 ਮੁਲਜ਼ਮਾਂ  ਨਕਦੀ ਸਮੇਤ ਕਾਬੂ 

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਸਤੰਬਰ 2022  :  ਮਾਨਸਾ ਪੁਲਿਸ ਵੱਲੋਂ ਜੂਆ ਐਕਟ ਤਹਿਤ ਕਾਰਵਾਈ ਕਰਦੇ ਹੋਏ 2 ਮੁਕੱਦਮੇ ਦਰਜ਼ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੇ ਹੌਲਦਾਰ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੁਰਿੰਦਰਪਾਲ ਪੁੱਤਰ ਮੰਗਤ ਲਾਲ ਵਾਸੀ ਬੁਢਲਾਡਾ ਨੂੰ ਦੜਾ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 9 ਸਤੰਬਰ 2022  :  ਮਾਨਸਾ ਪੁਲਿਸ ਵੱਲੋਂ ਜੂਆ ਐਕਟ ਤਹਿਤ ਕਾਰਵਾਈ ਕਰਦੇ ਹੋਏ 2 ਮੁਕੱਦਮੇ ਦਰਜ਼ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੇ ਹੌਲਦਾਰ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੁਰਿੰਦਰਪਾਲ ਪੁੱਤਰ ਮੰਗਤ ਲਾਲ ਵਾਸੀ ਬੁਢਲਾਡਾ ਨੂੰ ਦੜਾ ਸੱਟਾ ਲਗਾਉਦਿਆਂ ਮੌਕੇ  ਤੇ ਕਾਬੂ ਕਰਕੇ 4980 ਰੁਪਏ ਦੀ ਨਕਦੀ ਜੂਆ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਇਸੇ ਤਰ੍ਹਾਂ  ਸੀਆਈਏ ਸਟਾਫ ਮਾਨਸਾ ਦੇ ਸ:ਥ: ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਵਿਪਨ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਦਰਾਕਾ ਮੁਹੱਲਾ ਮਾਨਸਾ ਨੂੰ ਦੜਾ ਸੱਟਾ ਲਗਾਉਦਿਆਂ ਮੌਕਾ ਪਰ ਕਾਬੂ ਕਰਕੇ 4750 ਰੁਪਏ ਦੀ ਨਗਦੀ ਜੂਆ ਦੀ ਬਰਾਮਦਗੀ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।   

Leave a Reply

Your email address will not be published. Required fields are marked *

Visitor : Visitor