ਬਿਊਰੋ, ਪ੍ਰਾਈਮ ਪੋਸਟ ਪੰਜਾਬ
ਹੁਸ਼ਿਆਰਪੁਰ : 10 ਸਤੰਬਰ 2022 : ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਹਰਿਆਣਾ ਵਿਖੇ ਤਾਇਨਾਤ ਏਐੱਸਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਹਿਚਾਣ ਸਤੀਸ਼ ਕੁਮਾਰ ਵਜੋਂ ਹੋਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਜ਼ਿਕਰਯੋਗ ਹੈ ਕਿ ਮ੍ਰਿਤਕ ਏਐੱਸਆਈ ਦੀ ਹਰਿਆਣਾ ਥਾਣੇ ਵਿੱਚ ਰਾਤ ਦੀ ਡਿਊਟੀ ਸੀ। ਉਸ ਦੀ ਜੇਬ ਵਿੱਚੋਂ ਮਿਲੇ ਸੁਾਸਾਈਡ ਨੋਟ ਵਿੱਚ ਇੱਕ ਹੋਰ ਥਾਣੇ ਦੇ ਐੱਸਐੱਸਓ ਨੂੰ ਇਸ ਸਬੰਧੀ ਜਿੰਮੇਵਾਰ ਦੱਸਿਆ ਗਿਆ ਹੈ। ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਜਾਰੀ ਕਰਕੇ ਟਾਂਡਾ ਥਾਣੇ ਦੇ ਐਸਐਚਓ ’ਤੇ ਗੰਭੀਰ ਇਲਜ਼ਾਮ ਲਗਾਏ ਹਨ। ਉਸ ਨੇ ਵੀਡੀਓ ਵਿਚ ਦੱਸਿਆ ਕਿ ਉਹ ਟਾਂਡਾ ਥਾਣੇ ਵਿਚ ਬਤੌਰ ਤਫ਼ਤੀਸ਼ੀ ਅਫ਼ਸਰ ਲੱਗਾ ਹੋਇਆ ਹੈ। ਜਦੋਂ ਐਸਐਚਓ ਟਾਂਡਾ ਚੈਕਿੰਗ ਦੌਰਾਨ ਆਏ ਤਾਂ ਕਿਸੇ ਕੰਮ ਨੂੰ ਲੈ ਕੇ ਉਨ੍ਹਾਂ ਨੇ ਉਸ ਨੂੰ ਗਾਲ੍ਹਾਂ ਕੱਢੀਆਂ ਤੇ ਬੇਹੱਦ ਜ਼ਲੀਲ ਕੀਤਾ। ਇਸ ਦੇ ਨਾਲ ਹੀ ਰੋਜ਼ਾਨਮਚੇ ਵਿੱਚ ਵੀ ਉਸ ਖਿਲਾਫ਼ ਕਾਰਵਾਈ ਲਿਖ ਗਏ।ਇਸ ਨੂੰ ਲੈ ਕੇ ਉਹ ਬੇਹੱਦ ਪਰੇਸ਼ਾਨ ਸੀ ਤੇ ਇਸ ਦੀ ਜਾਣਕਾਰੀ ਉਸ ਨੇ ਆਪਣੇ ਐਸਐਚਓ ਨੂੰ ਦਿੱਤੀ ਪਰ ਇਸੇ ਪਰੇਸ਼ਾਨੀ ਦੌਰਾਨ ਉਸ ਨੇ ਅੱਜ ਸਵੇਰੇ ਡਿਊਟੀ ਦੌਰਾਨ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
![]() |


