Visitor : Visitor

ਮੂਸੇਵਾਲਾ ਕਤਲ ਕੇਸ ਵਿੱਚ ਭਗੌੜਾ ਸ਼ੂਟਰ ਦੀਪਕ ਮੁੰਡੀ ਗ੍ਰਿਫਤਾਰ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ  ਸਿੱਧੂ ਮੂਸੇਵਾਲਾ ਕਤਲ ਕੇਸ ਦੇ ਭਗੌੜੇ ਮੁਲਜ਼ਮ ਦੀਪਕ ਮੁੰਡੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤ-ਨੇਪਾਲ ਸਰਹੱਦ ਤੋਂ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਅਤੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸਾਂਝੀ ਕਾਰਵਾਈ ਦੌਰਾਨ ਦੋ ਗ੍ਰਿਫਤਾਰੀਆਂ ਹੋਈਆਂ ਹਨ। ਸਿਲੀਗੁੜੀ ਨੇੜੇ ਭਾਨ ਸਾਹਿਬ ਤੋਂ…

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ 

ਸਿੱਧੂ ਮੂਸੇਵਾਲਾ ਕਤਲ ਕੇਸ ਦੇ ਭਗੌੜੇ ਮੁਲਜ਼ਮ ਦੀਪਕ ਮੁੰਡੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਭਾਰਤ-ਨੇਪਾਲ ਸਰਹੱਦ ਤੋਂ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਅਤੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸਾਂਝੀ ਕਾਰਵਾਈ ਦੌਰਾਨ ਦੋ ਗ੍ਰਿਫਤਾਰੀਆਂ ਹੋਈਆਂ ਹਨ। ਸਿਲੀਗੁੜੀ ਨੇੜੇ ਭਾਨ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਕਪਿਲ ਪੰਡਿਤ ਅਤੇ ਦੀਪਕ ਉਰਫ਼ ਮੁੰਡੀ ਨਾਮ ਦੇ ਦੋ ਮੁਲਜ਼ਮਾਂ ਨੂੰ ਨੇਪਾਲ ਸਰਹੱਦੀ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਦੱਸ ਦਈਏ ਕਿ ਦੀਪਕ ਮੁੰਡੀ ਮੂਸੇਵਾਲੇ ਉਤੇ ਗੋਲੀਆਂ ਚਲਾਉਣ ਵਾਲੇ ਸ਼ੂਟਰਾਂ ਵਿਚ ਸ਼ਾਮਿਲ ਸੀ। ਪੁਲਿਸ ਨੇ ਮੁੰਡੀ ਤੋਂ ਬਿਨਾਂ ਸਾਰੇ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ। ਦੋ ਸ਼ੂਟਰ ਮੁਕਾਬਲੇ ਵਿਚ ਮਾਰੇ ਵੀ ਗਏ ਹਨ। ਮੁੰਡੀ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ, ਅੱਜ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।

Leave a Reply

Your email address will not be published. Required fields are marked *

Visitor : Visitor