18692 ਨਸ਼ੀਲੀ ਗੋੋਲੀਆਂ, 229 ਬੋਤਲਾਂ ਸ਼ਰਾਬ, 200 ਲੀਟਰ ਲਾਹਣ ਸਮੇਤ ਚਾਲੂ ਭੱਠੀ ਅਤੇ 8 ਨਸ਼ੀਲੀ ਸੀਸ਼ੀਆਂ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 10 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਦੀ ਰੋਕਥਾਮ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਐਸਆਈ ਬੂਟਾ ਸਿੰਘ ਮੁੱਖ ਅਫਸਰ ਥਾਣਾ ਥਾਣਾ ਸਿਟੀ ਬੁਢਲਾਡਾ ਦੀ ਨਿਗਰਾਨੀ ਹੇਠ ਸ:ਥ: ਮੇਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜਸਪਾਲ ਸਿੰਘ ਉਰਫ ਜੱਗਾ ਪੁੱਤਰ ਬਲਵੀਰ ਸਿੰਘ ਵਾਸੀ ਹਰਿਆਉ (ਸੰਗਰੂਰ) ਨੂੰ ਕਾਬੂ ਕਰਕੇ 17400 ਨਸ਼ੀਲੀ ਗੋਲੀਆਂ ਮਾਰਕਾ ਐਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ, ਜਿਸਦੇੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨਡੀਪੀਐਸ ਐਕਟ ਤਹਿਤ ਕਮਰਸ਼ੀਅਲ ਬਰਾਮਦਗੀ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।

ਥਾਣਾ ਸਰਦੂਲਗੜ ਦੇ ਸ:ਥ: ਹਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਮਹਿੰਦਰ ਸਿੰਘ ਉਰਫ ਝੰਡਾ ਪੁੱਤਰ ਧਰਮ ਸਿੰਘ ਵਾਸੀ ਸੰਘਾਂ ਨੂੰ ਕਾਬੂ ਕਰਕੇ 982 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਐHਡੀਪੀਐਸ ਐਕਟ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਹੈ।
ਥਾਣਾ ਝੁਨੀਰ ਦੇ ਸ:ਥ: ਅਮਰੀਕ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਬਲਦੇਵ ਸਿੰਘ ਵਾਸੀ ਦਲੇਲਵਾਲਾ ਨੂੰ ਮੋਟਰਸਾਈਕਲ ਐਚਐਫ ਡੀਲਕਸ ਨੰ: ਪੀਬੀ03 ਏਸੀ-3341 ਸਮੇਤ ਕਾਬੂ ਕਰਕੇ 210 ਨਸ਼ੀਲੀ ਗੋੋਲੀਆਂ ਮਾਰਕਾ ਐਲਪ੍ਰਾਜੋਲਮ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਹੈ।

ਇਸੇ ਤਰ੍ਹਾਂ ਐਸਟੀਐਫ ਮਾਨਸਾ ਦੇ ਸ:ਥ: ਬਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਮਨਪ੍ਰੀਤ ਸਿੰਘ ਉਰਫ ਪੀਤਾ ਪੁੱਤਰ ਬਲਤੇਜ ਸਿੰਘ ਵਾਸੀ ਮੂਸਾ ਨੂੰ ਕਾਬੂ ਕਰਕੇ 8 ਨਸ਼ੀਲੀ ਸੀਸ਼ੀਆਂ ਅਤੇ 100 ਨਸ਼ੀਲੀ ਗੋਲੀਆ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਇਸੇ ਤਰ੍ਹਾਂ ਸੀਆਈਏ ਸਟਾਫ ਮਾਨਸਾ ਦੇ ਸ:ਥ: ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਵਰਿੰਦਰ ਸਿੰਘ ਉਰਫ ਵਿੱਕੀ ਪੁੱਤਰ ਅੰਮ੍ਰਿਤਪਾਲ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 228 ਬੋਤਲਾਂ ਸ਼ਰਾਬ ਮਾਰਕਾ ਹੀਰ ਸੌਫੀ (ਹਰਿਆਣਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਥਾਣਾ ਬਰੇਟਾ ਦੇ ਹੌਲਦਾਰ ਜਸਵੀਰ ਸਿੰਘ ਵੱਲੋਂ ਕਾਕਾ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਨੂੰ ਕਾਬੂ ਕਰਕੇ 1 ਚਾਲੂ ਭੱਠੀ, 180 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ।

ਥਾਣਾ ਜੌੜਕੀਆਂ ਦੇ ਹੌਲਦਾਰ ਜੈਵੀਰ ਮੈਹਲਾ ਸਮੇਤ ਪੁਲਿਸ ਪਾਰਟੀ ਵੱਲੋਂ ਭੋਲਾ ਸਿੰਘ ਪੁੱਤਰ ਸੀਤਾ ਸਿੰਘ ਵਾਸੀ ਭੰਮੇ ਕਲਾਂ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
ਐਸਐਸਪੀ ਮਾਨਸਾ ਨੇ ਦੱਸਿਆ ਕਿ ਐੱਨਡੀਪੀਐੱਸ ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕਰਕੇ ਹੋਰ ਬਰਾਮਦਗੀ ਕਰਵਾਈ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

