Visitor : Visitor

ਰੋਡਵੇਜ਼ ਦੇ 2 ਸੇਵਾਮੁਕਤ ਇੰਸਪੈਕਟਰ ਗ੍ਰਿਫ਼ਤਾਰ, ਸਰਕਾਰੀ ਬੱਸਾਂ ਦਾ ਸਮਾਂ ਵੇਚ ਕੇ ਰਿਸ਼ਵਤ ਲੈਣ ਦੇ ਦੋਸ਼

ਬਿਊੁਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 10 ਸਤੰਬਰ 2022 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਪੰਜਾਬ ਰੋਡਵੇਜ਼ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਸਰਕਾਰੀ ਬੱਸਾਂ ਦੇ ਰਵਾਨਾ ਹੋਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ ਦਰਜ ਹੋਏ ਕੇਸ…

ਬਿਊੁਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ, 10 ਸਤੰਬਰ 2022 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਪੰਜਾਬ ਰੋਡਵੇਜ਼ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਸਰਕਾਰੀ ਬੱਸਾਂ ਦੇ ਰਵਾਨਾ ਹੋਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਦੋਵੇਂ ਮੁਲਜ਼ਮ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ ਦਰਜ ਹੋਏ ਕੇਸ ਵਿੱਚ ਭਗੌੜੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁਝ ਮੁਲਾਜ਼ਮਾਂ ‘ਤੇ ਪ੍ਰਾਈਵੇਟ ਬੱਸਾਂ ਦੇ ਹੱਕ ਵਿੱਚ ਬੱਸ ਸਟੈਂਡ ਤੋਂ ਸਰਕਾਰੀ ਬੱਸਾਂ ਦੇ ਚੱਲਣ ਦਾ ਸਮਾਂ ਬਦਲ ਕੇ ਰੋਜ਼ਾਨਾ/ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਨੇ ਐਫਆਈਆਰ ਨੰਬਰ 5 ਮਿਤੀ 30-04-2021 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਦੇ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਵਿੱਚ ਪੰਜਾਬ ਰੋਡਵੇਜ਼ ਡਿਪੂ ਅੰਮ੍ਰਿਤਸਰ-2 ਦੇ ਸੇਵਾਮੁਕਤ ਇੰਸਪੈਕਟਰ ਰਾਜ ਕੁਮਾਰ ਰਾਜੂ ਵਾਸੀ ਪਿੰਡ ਫੁੱਲੜਾ, ਜ਼ਿਲ੍ਹਾ ਪਠਾਨਕੋਟ ਅਤੇ ਤਰਸੇਮ ਸਿੰਘ ਸੇਵਾਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼ ਡਿਪੂ ਜਲੰਧਰ-1 ਵਾਸੀ ਪਿੰਡ ਚੱਕਖੇਲਾਂ, ਹੁਸ਼ਿਆਰਪੁਰ ਸ਼ਾਮਲ ਹਨ। ਇਸ ਮਾਮਲੇ ਵਿੱਚ ਉਹ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। ਉਕਤ ਦੋਵੇਂ ਮੁਲਜ਼ਮਾਂ ਨੂੰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਰ ਲਿਆ ਗਿਆ ਹੈ ਅਤੇ ਉਕਤ ਮੁਲਜ਼ਮਾਂ ਪਾਸੋਂ ਹੋਰ ਪੁੱਛਗਿੱਛ ਜਾਰੀ ਹੈ।

Leave a Reply

Your email address will not be published. Required fields are marked *

Visitor : Visitor