ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 12 ਸਤੰਬਰ 2022 : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਜ ਸੋਮਵਾਰ ਨੂੰ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ 50 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇ ਦਿੱਲੀ, ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਮਾਰੇ ਗਏ ਹਨ। ਐਨਆਈਏ ਨੂੰ ਸਿੱਧੂ ਮੂਸੇਵਾਲਾ ਕਤਲ ਦਾ ਕੁਨੈਕਸ਼ਨ ਅੱਤਵਾਦੀ ਸਮੂਹਾਂ ਨਾਲ ਜੁੜੇ ਹੋਣ ਦੀ ਜਾਣਕਾਰੀ ਮਿਲੀ ਹੈ। NIA ਨੇ ਇਸ ਮਾਮਲੇ ‘ਚ ਨੀਰਜ ਬਵਾਨਾ, ਲਾਰੈਂਸ ਬਿਸ਼ਨੋਈ ਅਤੇ ਤਾਜਪੁਰੀਆ ਗੈਂਗ ਨਾਲ ਜੁੜੇ ਲੋਕਾਂ ਦੀ ਸੂਚੀ ਤਿਆਰ ਕੀਤੀ ਹੈ। ਹੁਣ ਤੱਕ ਕਈ ਗ੍ਰਿਫਤਾਰ ਵੀ ਹੋ ਚੁੱਕੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ, ਜੋ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਸੀ ਜਿਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ। ਇਹ ਆਪਰੇਸ਼ਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੀਤਾ ਸੀ।

