ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 13 ਸਤੰਬਰ 2022 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 15 ਸਤੰਬਰ 2022 ਨੂੰ ਸੱਤਿਆ ਮਾਈਕਰੋ ਕੈਪੀਟਲ ਲਿਮਟਡ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 20 ਤੋਂ 26 ਸਾਲ ਤੱਕ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉਪਰ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15500/- ਦੇ ਕਰੀਬ ਦਿੱਤੀ ਜਾਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 02:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 72900-65015, 62843-98603 ’ਤੇ ਸੰਪਰਕ ਕੀਤਾ ਜਾ ਸਕਦਾ ਹੈ।