ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 19 ਸਤੰਬਰ 2022 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ 11 ਵਜੇ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸ ਦੇ ਲਈ ਕੈਪਟਨ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ। ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ, ਮੁਕਤਸਰ ਤੋਂ ਸਾਬਕਾ ਵਿਧਾਇਕ ਕਰਨ ਕੌਰ ਅਤੇ ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਵੀ ਭਾਜਪਾ ‘ਚ ਸ਼ਾਮਲ ਹੋਣਗੇ। ਕੈਪਟਨ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰਨਗੇ।ਇਸ ਤੋਂ ਪਹਿਲਾਂ ਵੀ ਕੈਪਟਨ ਦੇ ਕਈ ਸਾਥੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐੱਲ.ਸੀ.) ਦਾ ਵੀ ਭਾਜਪਾ ਵਿੱਚ ਰਲੇਵਾਂ ਕਰਨਗੇ।ਇਸ ਦੌਰਾਨ ਪੰਜਾਬ ਭਾਜਪਾ ਦੇ ਪੁਨਰਗਠਨ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ, ਜਿਸ ਵਿਚ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਪੰਜਾਬ ਭਾਜਪਾ ਦਾ ਮੁੱਖ ਚਿਹਰਾ ਹੋਣਗੇ ਅਤੇ ਪਾਰਟੀ ਉਨ੍ਹਾਂ ਦੀ ਅਗਵਾਈ ਹੇਠ ਅਗਲੀਆਂ ਚੋਣਾਂ ਆਪਣੇ ਦਮ ‘ਤੇ ਲੜੇਗੀ।

