ਕਿਹਾ ਕਿ ਲਾਰੈਂਸ, ਜੱਗੂ ਅਤੇ ਗੋਲਡੀ ਦਾ ਵੀ ਇਹੀ ਹਾਲ ਕਰਾਂਗੇ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 20 ਸਤੰਬਰ 2022 : ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦੀ ਸੰਭਾਵਨਾ ਵਧਦੀ ਜਾ ਰਹੀ ਹੈ। ਰਾਜਸਥਾਨ ਦੇ ਨਾਗੌਰ ਵਿੱਚ ਦਿਨ ਦਿਹਾੜੇ ਪੇਸ਼ੀ ‘ਤੇ ਆਏ ਸੰਦੀਪ ਬਿਸ਼ਨੋਈ ਨੂੰ ਗੈਂਗਸਟਰ ਸ਼ਰੇਆਮ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ। ਇਸ ਹਮਲੇ ‘ਚ ਸੰਦੀਪ ਬਿਸ਼ਨੋਈ ਨੂੰ 9 ਗੋਲੀਆਂ ਲੱਗੀਆਂ ਜਦਕਿ ਉਸ ਦੇ ਦੋ ਸਾਥੀ ਵੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।

ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸੰਦੀਪ ਬਿਸ਼ਨੋਈ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬੰਬੀਹਾ ਗਰੁੱਪ ਨੇ ਸੁਲਤਾਨ ਦਵਿੰਦਰ ਬੰਬੀਹਾ ਫੇਸਬੁੱਕ ਅਕਾਊਂਟ ‘ਤੇ ਪੋਸਟ ਪਾ ਕੇ ਕਿਹਾ ਹੈ ਕਿ ਸੰਦੀਪ ਬਿਸ਼ਨੋਈ ਦਾ ਕੰਮ ਹੋ ਗਿਆ, ਇਹ ਕੰਮ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ।ਹੁਣ ਆਉਣ ਵਾਲੇ ਸਮੇਂ ਵਿੱਚ ਲਾਰੈਂਸ, ਜੱਗੂ ਅਤੇ ਗੋਲਡੀ ਦੀ ਵੀ ਇਹੀ ਹਾਲ ਪੱਕਾ ਹੋਵੇਗਾ। ਬਸ ਦੇਖੋ ਅਤੇ ਉਡੀਕ ਕਰੋ। ਅਜਿਹੀ ਪੋਸਟ ਪਾ ਕੇ ਜਿੱਥੇ ਬੰਬੀਹਾ ਗੈਂਗ ਨੇ ਸੰਦੀਪ ਬਿਸ਼ਨੋਈ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ , ਉੱਥੇ ਹੁਣ ਪੰਜਾਬ ਪੁਲਿਸ ਲਈ ਵੀ ਵੱਡੀ ਸਿਰਦਰਦੀ ਖੜ੍ਹੀ ਹੋ ਗਈ ਹੈ।

