ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 22 ਸਤੰਬਰ 2022 : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਅੱਜ ਵਿਧਾਨ ਸਭਾ ਤੋਂ ਸ਼ਾਂਤੀ ਮਾਰਚ ਕੱਢਿਆ ਗਿਆ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਾਜਪਾ ਦੇ ਆਪਰੇਸ਼ਨ ਲੋਟਸ ਦੇ ਵਿਰੋਧ ਵਿੱਚ ਸ਼ਾਂਤੀ ਮਾਰਚ ਕੱਢਿਆ। ਵਿਧਾਨ ਸਭਾ ਤੋਂ ਅਗਲੇ ਚੌਕ ਵਿੱਚ ਹੀ ਚੰਡੀਗੜ੍ਹ ਪੁਲਿਸ ਨੇ ਬੇਰੀਕੇਡ ਲਗਾ ਕੇ ਵਿਧਾਇਕਾਂ ਨੂੰ ਰੋਕ ਲਿਆ। ਵਿਧਾਇਕਾਂ ਨੇ ਇੱਥੇ ਹੀ ਧਰਨਾ ਸ਼ੁਰੂ ਕਰ ਦਿੱਤਾ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਭਾਜਪਾ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਉਤੇ ਵਿਧਾਇਕਾਂ ਨੂੰ ਖਰੀਦਣ ਲਈ ਲਗਾਏ ਗਏ ਦੋਸ਼ਾਂ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਇਸ ਸੈਸ਼ਨ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਪਹਿਲਾਂ ਤਾਂ ਮਨਜ਼ੂਰੀ ਦਿੱਤੀ ਗਈ, ਪ੍ਰੰਤੂ ਬੀਤੇ ਕੱਲ੍ਹ ਮਨਜ਼ੂਰੀ ਨੂੰ ਵਾਪਸ ਲੈ ਕੇ ਵਿਧਾਨ ਸਭਾ ਦਾ ਸ਼ੈਸਨ ਰੱਦ ਕਰ ਦਿੱਤਾ।

