ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 25 ਸਤੰਬਰ 2022 : ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸਨਰ ਮਾਨਸਾ ਉਪਕਾਰ ਸਿੰਘ ਨੇ ਫੌਜਦਾਰੀ ਦੰਡ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ/ਨਾੜ੍ਹ ਨੂੰ ਅੱਗ ਲਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਤੌਰ ’ਤੇ ਕਿਸਾਨਾਂ ਵੱਲੋਂ ਝੋਨਾ ਕੱਟਣ ਉਪਰੰਤ ਫਸਲ ਦੀ ਰਹਿੰਦ ਖੂੰਹਦ (ਨਾੜ੍ਹ) ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ਵਿਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਆਲੇ ਦੁਆਲੇ ਖੜ੍ਹੀ ਫਸਲ ਜਾਂ ਪਿੰਡ ਵਿਚ ਦੇ ਨਾਲ ਨਾਲ ਅੱਗ ਲੱਗਣ ਦਾ ਡਰ ਰਹਿੰਦਾ ਹੈ। ਸੜਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਹਾਦਸਾ ਹੋਣ ਦੀ ਵੀ ਸੰਭਾਵਨਾ ਬਣੀ ਰਹਿੰਦੀ ਹੈ, ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਵੀ ਔਖਾ ਹੋ ਸਕਦਾ ਹੈ। ਇਸ ਨੂੰ ਰੋਕਣਾ ਲੋਕ ਹਿਤ ਵਿਚ ਬਹੁਤ ਜ਼ਰੂਰੀ ਹੈ ਅਤੇ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ ਦੀ ਜ਼ਰੂਰਤ ਜਾਪਦੀ ਹੈ।ਇਹ ਹੁਕਮ 22 ਨਵੰਬਰ, 2022 ਤੱਕ ਲਾਗੂ ਰਹੇਗਾ।

