ਬਿਉੂਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ: 25 ਸਤੰਬਰ 2022 : ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਈਟ ਰਾਈਟ’ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਅਧੀਨ ਸਕੂਲਾਂ ਦੇ ਬੱਚਿਆਂ ਨੂੰ ਸਾਫ਼ ਸੁਥਰਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਤਹਿਤ ਜੰਕ ਫੂਡ ਬੰਦ ਕਰਨ ਲਈ ਸਕੂਲਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸਕੂਲਾਂ ਵਿੱਚ ਸੈਮੀਨਾਰ ਕਰਕੇ ਬੱਚਿਆਂ ਨੂੰ ਜੰਕ ਫੂਡ ਰਾਹੀਂ ਹੋਣ ਵਾਲੀਆਂ ਸਿਹਤ ਸਬੰਧੀ ਤਕਲੀਫ਼ਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਨੂੰ ਘੱਟ ਨਮਕ ਅਤੇ ਘੱਟ ਚੀਨੀ ਦੀ ਮਾਤਰਾ ਲੈਣ ਅਤੇ ਘੱਟ ਤੇਲ ਵਰਤਣ ਸਬੰਧੀ ਵੀ ਜਾਣੂ ਕਰਵਾਇਆ ਜਾ ਰਿਹਾ ਤਾਂ ਜੋਂ ਉਹ ਪੌਸ਼ਟਿਕ ਭੋਜਣ ਵੱਲ ਹੀ ਧਿਆਨ ਦੇਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬੱਚਿਆਂ ਵਿੱਚ ਕੁਪੋਸ਼ਣ ਦੀ ਰੋਕਥਾਮ ਲਈ ਵੀ ਐਫ.ਐਸ.ਐਸ.ਏ.ਆਈ. ਵੱਲੋਂ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਇਸਦੇ ਅਧੀਨ ਦੁੱਧ, ਖਾਣ ਵਾਲੇ ਤੇਲ, ਚਾਵਲ, ਆਟਾ ਅਤੇ ਨਮਕ ਨੂੰ ਵਿਟਾਮਨ ਅਤੇ ਮਿਨਰਲ ਯੁਕਤ ਕਰਕੇ ਵੇਚਣ ਦੀ ਹਦਾਇਤ ਕੀਤੀ ਗਈ ਹੈ ਅਤੇ ਅਜਿਹੇ ਪਦਾਰਥ ਉੱਪਰ ਐਫ ਪਲੱਸ ਦਾ ਲੋਗੋ ਜ਼ਰੂਰੀ ਹੈ। ਵਿਭਾਗ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟ ਦੀ ਰੋਕਥਾਮ ਲਈ ਸਮੇਂ ਸਮੇਂ ਸਿਰ ਐਫ.ਐਸ.ਐਸ.ਏ.ਆਈ. ਦੀਆਂ ਹਦਾਇਤਾਂ ਅਨੁਸਾਰ ਸਰਵੇ ਲਈ ਵੀ ਸੈਂਪਲਿੰਗ ਕਰਵਾਈ ਜਾਂਦੀ ਹੈ, ਜਿਸ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ, ਖਾਣ ਵਾਲੇ ਤੇਲ, ਸ਼ਹਿਦ, ਫ਼ਲ ਅਤੇ ਸਬਜ਼ੀਆਂ ਆਦਿ ਦੇ ਸੈਂਪਲ ਲਏ ਗਏ।

