ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 25 ਸਤੰਬਰ 2022 : ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਮਾਨਸਾ ਦੀਆਂ ਤਿੰਨੇ ਸਬ-ਡਵੀਜ਼ਨਾਂ ਅੰਦਰ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਮਾਨਸਾ ਵਿਖੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01652-229082 ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬੁਢਲਾਡਾ ਵਿਖੇ ਤਹਿਸੀਲ ਕੰਪਲੈਕਸ ‘ਚ ਹੜ੍ਹ ਕੰਟਰੋਲ ਰੂਮ ਬਣਾਇਆ ਗਿਆ ਹੈ ਜਿਸ ਦਾ ਨੰਬਰ 01652-253482 ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਵਿੱਚ ਬਣੇ ਕੰਟਰੋਲ ਰੂਮ ਦਾ ਨੰਬਰ 01659-250366 ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋੜ ਪੈਣ ਤੇ ਇਨ੍ਹਾਂ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

