Visitor : Visitor
,

ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ‘ਆਪ’ ਦੇ ਇਕ ਹੋਰ ਮੰਤਰੀ ਉਤੇ ਹੋ ਸਕਦੀ ਹੈ ਕਾਰਵਾਈ

ਆਮ ਆਦਮੀ ਪਾਰਟੀ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 28 ਸਤੰਬਰ 2022 :  ਆਮ ਆਦਮੀ ਪਾਰਟੀ ਦੇ ਇਕ ਹੋਰ ਮੰਤਰੀ ਉਤੇ ਲਗਾਤਾਰ ਲੱਗ ਰਹੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਚਲਦਿਆਂ ਹੁਣ ਕਾਰਵਾਈ ਹੋ ਸਕਦੀ ਹੈ। ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਹੋਈ ਆਡੀਓ ਨੂੰ ਆਮ ਆਦਮੀ ਪਾਰਟੀ ਨੇ ਗੰਭੀਰਤਾ…

ਆਮ ਆਦਮੀ ਪਾਰਟੀ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ, 28 ਸਤੰਬਰ 2022 :  ਆਮ ਆਦਮੀ ਪਾਰਟੀ ਦੇ ਇਕ ਹੋਰ ਮੰਤਰੀ ਉਤੇ ਲਗਾਤਾਰ ਲੱਗ ਰਹੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਚਲਦਿਆਂ ਹੁਣ ਕਾਰਵਾਈ ਹੋ ਸਕਦੀ ਹੈ। ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਹੋਈ ਆਡੀਓ ਨੂੰ ਆਮ ਆਦਮੀ ਪਾਰਟੀ ਨੇ ਗੰਭੀਰਤਾ ਨਾਲ ਲਿਆ ਹੈ। ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ ਫੌਜਾ ਸਿੰਘ ਸਰਾਰੀ ਨੇ ਪਾਰਟੀ ਵੱਲੋਂ ਜਾਰੀ ਕੀਤੇ ਗਏ ਨੋਟਿਸ ਦਾ ਜਵਾਬ ਦੇਣਾ ਹੈ। ਕਥਿਤ ਤੌਰ ਉਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੈਬਨਿਟ ਮੰਤਰੀ ਸਰਾਰੀ ਜੇਕਰ ਦੋਸ਼ਾਂ ਨੂੰ ਨਕਾਰਨ ਵਿੱਚ ਅਸਫਲ ਹੋ ਜਾਂਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਹੋ ਸਕਦੀ ਹੈ। ਖਬਰਾਂ ਮੁਤਾਬਕ ਫੌਜਾ ਸਿੰਘ ਸਰਾਰੀ ਨੂੰ ਛੇਤੀ ਤੋਂ ਛੇਤੀ ਜਵਾਬ ਦੇਣ ਲਈ ਕਿਹਾ ਗਿਆ ਹੈ। ਪਾਰਟੀ ਵੱਲੋਂ ਹੁਣ ਇਸ ਦੀ ਉਡੀਕ ਕੀਤੀ ਜਾਵੇਗੀ ਕਿ ਫੌਜਾ ਸਿੰਘ ਸਰਾਰੀ ਇਸ ਮਾਮਲੇ ਵਿੱਚ ਕੀ ਸਪੱਸ਼ਟੀਕਰਨ ਦੇਣਾ ਚਾਹੁੰਦੇ ਹਨ।

ਜ਼ਿਕਰਯੋਗ ਹੈ ਕਿ ਫੌਜਾ ਸਿੰਘ ਸਰਾਰੀ ਅਤੇ ਉਨ੍ਹਾਂ ਦੇ ਓਐਸਡੀ ਤਰਸੇਮ ਕਪੂਰ ਦੀ ਇਕ ਆਡੀਓ ਵਾਈਰਲ ਹੋਈ ਸੀ, ਜਿਸ ਵਿੱਚ ਕਥਿਤ ਤੌਰ ਉਤੇ ਭ੍ਰਿਸ਼ਟਾਚਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ। ਇਸ ਤੋਂ ਬਾਅਦ ਵਿਰੋਧੀਆਂ ਪਾਰਟੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ।

Leave a Reply

Your email address will not be published. Required fields are marked *

Visitor : Visitor