ਬਿਊਰੋ, ਪ੍ਰਾਈਮ ਪੋਸਟ ਪੰਜਾਬ
ਨਵੀਂ ਦਿੱਲੀ, 28 ਸਤੰਬਰ 2022 : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜ ਜੱਜਾਂ ਦੀ ਇੱਕ ਹੋਰ ਸੰਵਿਧਾਨਕ ਬੈਂਚ ਦਾ ਗਠਨ ਕੀਤਾ ਹੈ। ਇਹ ਬੈਂਚ ਨੋਟਬੰਦੀ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਸਮੇਤ ਪੰਜ ਅਹਿਮ ਮਾਮਲਿਆਂ ਦੀ ਸੁਣਵਾਈ ਕਰੇਗਾ।
ਇਸ ਸਮੇਂ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ, ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੀ ਪੰਜ ਮੈਂਬਰੀ ਤਿੰਨ ਸੰਵਿਧਾਨਕ ਬੈਂਚ ਸਾਲਾਂ ਤੋਂ ਲਟਕਦੇ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕਰ ਰਹੀ ਹੈ।
ਸੁਪਰੀਮ ਕੋਰਟ ਦੁਆਰਾ ਗਠਿਤ ਚੌਥੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਦੀ ਅਗਵਾਈ ਜਸਟਿਸ ਐਸ. ਅਬਦੁਲ ਨਜ਼ੀਰ ਕਰਨਗੇ ਅਤੇ ਇਸ ਵਿੱਚ ਜਸਟਿਸ ਬੀ.ਆਰ. ਗਵਈ, ਜਸਟਿਸ ਏ.ਐਸ. ਬੋਪੰਨਾ, ਜਸਟਿਸ ਵੀ. ਰਾਮਸੁਬਰਾਮਨੀਅਮ ਅਤੇ ਜਸਟਿਸ ਬੀ.ਵੀ. ਨਾਗਰਥਨਾ ਸ਼ਾਮਲ ਹਨ। ਇਹ ਸੰਵਿਧਾਨਕ ਬੈਂਚ ਬੁੱਧਵਾਰ ਤੋਂ ਪੰਜ ਮਾਮਲਿਆਂ ਦੀ ਸੁਣਵਾਈ ਕਰੇਗਾ।

