Visitor : Visitor
,

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ CM ਭਗਵੰਤ ਮਾਨ ਖਿਲਾਫ ਨਿੰਦਾ ਮਤਾ ਲਿਆਉਣ ਲਈ ਵਿਧਾਨ ਸਭਾ ਸਪੀਕਰ ਤੋਂ ਇਜਾਜ਼ਤ ਮੰਗੀ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 29 ਸਤੰਬਰ 2022  : ਕਾਂਗਰਸ ਤੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਨਿੰਦਾ ਮਤਾ ਲਿਆਉਣ ਲਈ ਵਿਧਾਨ ਸਭਾ ਸਪੀਕਰ ਤੋਂ ਇਜਾਜ਼ਤ ਮੰਗੀ ਹੈ। ਉਨ੍ਹਾਂ ਨੇ ਪੱਤਰ ‘ਚ ਲਿਖਿਆ ਹੈ ਕਿ ਭਗਵੰਤ ਮਾਨ ਨੇ ਸਦਨ ਦੇ ਨੇਤਾ ਅਤੇ ਬਤੌਰ ਮੁੱਖ ਮੰਤਰੀ ਸਹੀ ਵਿਵਹਾਰ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ, 29 ਸਤੰਬਰ 2022  : ਕਾਂਗਰਸ ਤੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਨਿੰਦਾ ਮਤਾ ਲਿਆਉਣ ਲਈ ਵਿਧਾਨ ਸਭਾ ਸਪੀਕਰ ਤੋਂ ਇਜਾਜ਼ਤ ਮੰਗੀ ਹੈ। ਉਨ੍ਹਾਂ ਨੇ ਪੱਤਰ ‘ਚ ਲਿਖਿਆ ਹੈ ਕਿ ਭਗਵੰਤ ਮਾਨ ਨੇ ਸਦਨ ਦੇ ਨੇਤਾ ਅਤੇ ਬਤੌਰ ਮੁੱਖ ਮੰਤਰੀ ਸਹੀ ਵਿਵਹਾਰ ਨਹੀਂ ਕੀਤਾ ਅਤੇ ਰਾਜਪਾਲ ਨੂੰ ਹਨੇਰੇ ‘ਚ ਰੱਖਿਆ। ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਨੂੰ ਬਿਨਾਂ ਦੱਸੇ ਗੁਪਤ ਤਰੀਕੇ ਨਾਲ ਭਰੋਸੇ ਦਾ ਮਤਾ ਪੇਸ਼ ਕਰ ਦਿੱਤਾ। 

ਬਾਜਵਾ ਨੇ ਕਿਹਾ ਕਿ ਰਾਜਪਾਲ ਨੇ ਭਰੋਸੇ ਦਾ ਮਤਾ ਪੇਸ਼ ਕਰਨ ਲਈ 22 ਸਤੰਬਰ ਨੂੰ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਨਿਯਮਾਂ ਦੇ ਖਿਲਾਫ ਕਹਿ ਕੇ ਰੱਦ ਕਰ ਦਿੱਤਾ ਸੀ, ਫਿਰ ਸਰਕਾਰ ਨੇ 27 ਸਤੰਬਰ ਨੂੰ ਸੈਸ਼ਨ ਬੁਲਾਉਣ ਦੀ ਸਿਫਾਰਿਸ਼ ਕੀਤੀ ਸੀ। ਰਾਜਪਾਲ ਵੱਲੋਂ ਵਿਧਾਨਕ ਕੰਮਾਂ ਦੀ ਸੂਚੀ ਮੰਗਣ ‘ਤੇ ਸਰਕਾਰ ਨੇ ਉਨ੍ਹਾਂ ਨੂੰ ਜੀਐਸਟੀ, ਪਰਾਲੀ ਅਤੇ ਬਿਜਲੀ ਵਰਗੇ ਭਖਦੇ ਮੁੱਦਿਆਂ ‘ਤੇ ਚਰਚਾ ਕਰਨ ਦੀ ਗੱਲ ਕਹੀ। ਇਸ ‘ਤੇ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਦੇ ਦਿੱਤੀ। ਬਾਜਵਾ ਨੇ ਕਿਹਾ ਕਿ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ‘ਚ ਉਨ੍ਹਾਂ ਸਪੱਸ਼ਟ ਤੌਰ ‘ਤੇ ਭਰੋਸੇ ਦੇ ਵੋਟ ਬਾਰੇ ਪੁੱਛਿਆ ਸੀ ਪਰ ਉਨ੍ਹਾਂ ਨੂੰ ਜਾਣਕਾਰੀ ਨਹੀਂ ਦਿੱਤੀ ਗਈ।ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਸੂਚਿਤ ਕੀਤੇ ਗਏ ਕਾਰੋਬਾਰ ਨੂੰ ਬਾਈਪਾਸ ਕਰਦੇ ਹੋਏ ਮੁੱਖ ਮੰਤਰੀ ਨੇ ਭਰੋਸੇ ਦੀ ਵੋਟ ਬਾਰੇ ਮਤਾ ਪੇਸ਼ ਕਰ ਦਿੱਤਾ।

Leave a Reply

Your email address will not be published. Required fields are marked *

Visitor : Visitor