ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 29 ਸਤੰਬਰ 2022 : ਦੇਸ਼ ਦੇ ਕਈ ਰਾਜਾਂ ‘ਚ ਵਾਂਟੇਡ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਏਜੀਟੀਐਫ ਨੇ ਗ੍ਰਿਫਤਾਰ ਕੀਤਾ ਹੈ। ਨੀਰਜ ਚਸਕਾ ਕਤਲ ਦੀਆਂ ਕਰੀਬ 7 ਵਾਰਦਾਤਾਂ ਵਿੱਚ ਲੋੜੀਂਦਾ ਸੀ। AGTF ਟੀਮ ਹੁਣ ਸ਼ੂਟਰ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸਦੇ ਨੈੱਟਵਰਕ ਨਾਲ ਜੁੜੇ ਹੋਰ ਬਦਮਾਸ਼ਾਂ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ। ਨੀਰਜ ਚਸਕਾ ‘ਤੇ ਪੰਜਾਬ ਸਮੇਤ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ।ਬੰਬੀਹਾ ਗੈਂਗ ਨੇ ਸ਼ਾਰਪ ਸ਼ੂਟਰ ਨੀਰਜ ਚਸਕਾ ਦੀ ਗ੍ਰਿਫਤਾਰੀ ‘ਤੇ ਸੋਸ਼ਲ ਮੀਡੀਆ ‘ਤੇ ਪੋਸਟ ਅਪਲੋਡ ਕਰਕੇ ਪੰਜਾਬ ਪੁਲਸ ਨੂੰ ਚਿਤਾਵਨੀ ਦਿੱਤੀ ਹੈ। ਪੰਜਾਬ ਪੁਲਿਸ ਨੂੰ ਨੀਰਜ ਚਸਕਾ ਨੂੰ ਗ੍ਰਿਫਤਾਰ ਕਰਨ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਪੰਜਾਬ ਪੁਲਿਸ ਵੀ ਗੈਂਗਸਟਰਾਂ ਵੱਲੋਂ ਵਰਤੇ ਜਾਂਦੇ ਸੋਸ਼ਲ ਪਲੇਟਫਾਰਮਾਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।

