Visitor : Visitor
,

ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ 2 ਮੁਕੱਦਮੇ ਦਰਜ ਕਰਕੇ 2 ਮੁਲਜ਼ਮਾਂ ਅਤੇ ਆਬਕਾਰੀ ਐਕਟ ਦੇ ਭਗੌੜੇ ਨੂੰ ਕੀਤਾ ਕਾਬੂ  

6 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 100 ਗ੍ਰਾਮ ਅਫੀਮ, 09 ਬੋਤਲਾਂ ਨਜੈਜ ਸਰਾਬ ਕੀਤੀ ਬਰਾਮਦ ਸੰਜੀਵ ਜਿੰਦਲ ਮਾਨਸਾ, 29 ਸਤੰਬਰ 2022  : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 28.09.2022 ਨੂੰ ਥਾਣਾ ਬਰੇਟਾ ਦੇ ਸ:ਥ: ਜਸਕਰਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਕੇਵਲ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਡਸਕਾ ਜਿਲ੍ਹਾ ਸੰਗਰੂਰ ਨੂੰ ਸਮੇਤ…

6 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 100 ਗ੍ਰਾਮ ਅਫੀਮ, 09 ਬੋਤਲਾਂ ਨਜੈਜ ਸਰਾਬ ਕੀਤੀ ਬਰਾਮਦ

ਸੰਜੀਵ ਜਿੰਦਲ

ਮਾਨਸਾ, 29 ਸਤੰਬਰ 2022  : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 28.09.2022 ਨੂੰ ਥਾਣਾ ਬਰੇਟਾ ਦੇ ਸ:ਥ: ਜਸਕਰਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਕੇਵਲ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਡਸਕਾ ਜਿਲ੍ਹਾ ਸੰਗਰੂਰ ਨੂੰ ਸਮੇਤ ਮੋਟਰਸਾਈਕਲ ਕਾਬੂ ਕਰਕੇ 6 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ 100 ਗ੍ਰਾਮ ਅਫੀਮ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ। ਗ੍ਰਿਫਤਾਰ ਕੀਤੇ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਹੋਰ ਬਰਾਮਦਗੀ ਕਰਵਾਈ ਜਾਵੇਗੀ।
        
ਇਸੇ ਤਰ੍ਹਾਂ ਚੌਕੀਂ ਬਹਿਣੀਵਾਲ ਦੇ ਹੌਲਦਾਰ ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬੂਟਾ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਮੂਸਾ ਨੂੰ ਕਾਬੂ ਕਰਕੇ 9 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਹੈ। 

ਇਸੇ ਤਰ੍ਹਾਂ ਪੀ.ਓਜ/ਭਗੌੜਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਸਰਦੂਲਗੜ੍ਹ ਦੇ ਹੌਲਦਾਰ ਪ੍ਰਿੰਸਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁੱਕਦਮਾ ਨੰਬਰ 360 ਮਿਤੀ 23.12.2020 ਅ/ਧ 61/1/14 ਆਬਕਾਰੀ ਐਕਟ ਥਾਣਾ ਸਰਦੂਲਗੜ੍ਹ ਦੇ ਭਗੌੜੇ (ਅ/ਧ 299 ਜਾਬਤਾ ਫੋਜਦਾਰੀ) ਮੁਲਜ਼ਮ ਸੁਖਦੇਵ ਸਿੰਘ ਉਰਫ ਸੁੱਖਾ ਸਿੰਘ ਪੁੱਤਰ ਕਸਮੀਰ ਸਿੰਘ ਵਾਸੀ ਝੰਡਾ ਖੁਰਦ ਦਾ ਟਿਕਾਣਾ ਟਰੇਸ ਕਰਕੇ ਕਾਬੂ ਕੀਤਾ ਗਿਆ ਹੈ ।
            
ਐਸ.ਐਸ.ਪੀ. ਮਾਨਸਾ ਵੱਲੋਂ ਦੱਸਿਆ ਗਿਆ ਹੈ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾ ਰਿਹਾ ਹੈ।
            

Leave a Reply

Your email address will not be published. Required fields are marked *

Visitor : Visitor