ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 30 ਸਤੰਬਰ 2022 : ਸਥਾਨਕ ਡੀਏਵੀ ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਏਕਲ ਨਾਚ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹਕੇ ਹਿੱਸਾ ਲਿਆ। ਉਨ੍ਹਾਂ ਨੇ ਵੱਖ-ਵੱਖ ਪੁਸ਼ਾਕਾਂ ਵਿੱਚ ਨਾਚ ਪੇਸ਼ ਕੀਤਾ।
ਪ੍ਰਿੰਸੀਪਲ ਵਿਨੋਦ ਰਾਣਾ ਨੇ ਬੱਚਿਆਂ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਨਾਚ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਲਈ ਬੂਸਟਰ ਦੀ ਤਰ੍ਹਾਂ ਕੰਮ ਕਰਦੇ ਹਨ ਅਤੇ ਤੁਹਾਡੀ ਯਾਦਾਸ਼ਤ ਵੀ ਵਧਾਉਂਦਾ ਹੈ। ਨਾਚ ਆਤਮਾ ਦੀ ਛਿਪੀ ਹੋਈ ਭਾਸ਼ਾ ਹੈ ਅਤੇ ਨਾਚ ਮਾਨਵੀਯ ਅਭਿਵਿਅਕਤੀ ਦਾ ਇਕ ਰਸਮਯ ਪ੍ਰਦਰਸ਼ਨ ਹੈ।
ਇਸ ਮੌਕੇ ਪ੍ਰਿੰਸੀਪਲ ਨੇ ਵਿਜੇਤਾ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਅੱਗੇ ਵੀ ਇਸ ਤਰ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਨਾਲ ਵਿਦਿਆਰਥੀਆਂ ਦੇ ਮਨੋਰੰਜਨ ਦੇ ਨਾਲ-ਨਾਲ ਸਕਾਰਾਤਮਕ ਮੁਕਾਬਲੇ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ। ਇਸ ਤੋਂ ਇਲਾਵਾ ਪ੍ਰਿੰਸੀਪਲ ਵੱਲੋਂ ਵਿਸ਼ੇਸ਼ ਰੂਪ ਵਿੱਚ ਮਾਪੇ ਅਤੇ ਅਧਿਆਪਕਾਂ ਦਾ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵ ਧੰਨਵਾਦ ਕੀਤਾ ।

