Visitor : Visitor
,

ਸ਼ਰਾਬ ਠੇਕੇ ‘ਤੇ ਕਰਿੰਦੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ 

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਪਟਿਆਲਾ, 1 ਅਕਤੂਬਰ 2022 : ਪਟਿਆਲਾ ਵਿੱਚ ਕਤਲ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਕ ਸ਼ਰਾਬ ਦੇ ਠੇਕੇ ਦੇ ਕਰਮਚਾਰੀ ਨੂੰ ਅਣਪਛਾਤੇ ਵਿਅਕਤੀ ਨੇ ਸਿਰ ਅਤੇ ਪੇਟ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਪੈਦਲ ਹੀ ਫਰਾਰ ਹੋ ਗਿਆ। ਥਾਣਾ ਤ੍ਰਿਪੜੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਪਟਿਆਲਾ, 1 ਅਕਤੂਬਰ 2022 : ਪਟਿਆਲਾ ਵਿੱਚ ਕਤਲ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਕ ਸ਼ਰਾਬ ਦੇ ਠੇਕੇ ਦੇ ਕਰਮਚਾਰੀ ਨੂੰ ਅਣਪਛਾਤੇ ਵਿਅਕਤੀ ਨੇ ਸਿਰ ਅਤੇ ਪੇਟ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਪੈਦਲ ਹੀ ਫਰਾਰ ਹੋ ਗਿਆ। ਥਾਣਾ ਤ੍ਰਿਪੜੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਕਰਿੰਦੇ ਦੀ ਪਛਾਣ ਵਿਕਾਸ ਕੁਮਾਰ ਵਾਸੀ ਕਾਂਗੜਾ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਘਟਨਾ ਪਟਿਆਲਾ-ਭਾਦਸੋਂ ਰੋਡ ਦੀ ਹੈ।

Liquor vendor shot dead

ਸ਼ਰਾਬ ਠੇਕੇ ਦੇ ਮਾਲਕ ਸੌਰਭ ਸੂਦ ਨੇ ਦੱਸਿਆ ਕਿ ਮ੍ਰਿਤਕ ਵਿਕਾਸ ਕੁਮਾਰ ਕਰੀਬ ਚਾਰ ਸਾਲਾਂ ਤੋਂ ਉਸ ਕੋਲ ਕੰਮ ਕਰਦਾ ਸੀ। ਵੀਰਵਾਰ ਸ਼ਾਮ ਨੂੰ ਜਦੋਂ ਉਹ ਠੇਕੇ ‘ਤੇ ਇਕੱਲਾ ਸੀ ਤਾਂ ਉਸ ਵੇਲੇ ਇੱਕ 22 ਸਾਲਾਂ ਨੌਜਵਾਨ ਪੈਦਲ ਹੀ ਠੇਕੇ ‘ਤੇ ਪਹੁੰਚਿਆ, ਉਸ ਨੇ ਪਹਿਲਾਂ ਕਰਿੰਦੇ ਵਿਕਾਸ ਕੁਮਾਰ ਦੇ ਸਿਰ ’ਤੇ ਚਾਕੂ ਨਾਲ ਵਾਰ ਕੀਤਾ। ਇਸ ਤੋਂ ਬਾਅਦ ਉਸ ਦੇ ਢਿੱਡ ‘ਚ ਚਾਕੂ ਨਾਲ ਦੋ ਵਾਰ ਕੀਤੇ ਗਏ, ਜਿਸ ਕਰਕੇ ਵਿਕਾਸ ਕੁਮਾਰ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਡਿੱਗ ਗਿਆ।

ਘਟਨਾ ਤੋਂ ਬਾਅਦ ਦੋਸ਼ੀ ਪੈਦਲ ਹੀ ਫਰਾਰ ਹੋ ਗਿਆ। ਆਲੇ-ਦੁਆਲੇ ਦੇ ਦੁਕਾਨਦਾਰਾਂ ਨੇ ਉਸ ਨੂੰ ਘਟਨਾ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਅਤੇ ਕਰਿੰਦੇ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕਰਿੰਦੇ ਵਿਕਾਸ ਕੁਮਾਰ ਦਾ ਕਰੀਬ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਉਸਦੀ ਪਤਨੀ ਹਿਮਾਚਲ ਵਿੱਚ ਸੱਸ ਨਾਲ ਰਹਿੰਦੀ ਸੀ।

ਦੂਜੇ ਪਾਸੇ ਥਾਣਾ ਤ੍ਰਿਪੜੀ ਦੇ ਇੰਚਾਰਜ ਕਰਨਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਉਸ ਦੇ ਬਿਆਨ ‘ਤੇ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਦੋਸ਼ੀ ਦੀ ਭਾਲ ਜਾਰੀ ਹੈ। ਇਸ ਤੋਂ ਬਾਅਦ ਹੀ ਕਤਲ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ।

Leave a Reply

Your email address will not be published. Required fields are marked *

Visitor : Visitor