Visitor : Visitor
,

ਮੋਹਾਲੀ : ਸੀਵਰੇਜ ’ਚ ਡਿੱਗਣ ਕਾਰਨ ਢਾਈ ਸਾਲਾ ਬੱਚੀ ਦੀ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਮੋਹਾਲੀ, 1 ਅਕਤੂਬਰ 2022  : ਮੋਹਾਲੀ ਜ਼ਿਲ੍ਹੇ ਦੇ ਪਿੰਡ ਨਵਾਂ ਗਾਓਂ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਬੱਚੀ ਦੀ ਸੀਵਰੇਜ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵਾਂ ਗਾਓਂ ਵਿੱਚ ਸੀਵਰੇਜ ਦਾ ਢੱਕਣ ਖੁੱਲ੍ਹਾ ਹੋਣ ਕਾਰਨ ਢਾਈ ਸਾਲ ਦੀ ਬੱਚੀ ਵਿੱਚ ਡਿੱਗ ਗਈ, ਜਿਸ ਕਾਰਨ ਉਸਦੀ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਮੋਹਾਲੀ, 1 ਅਕਤੂਬਰ 2022  : ਮੋਹਾਲੀ ਜ਼ਿਲ੍ਹੇ ਦੇ ਪਿੰਡ ਨਵਾਂ ਗਾਓਂ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਬੱਚੀ ਦੀ ਸੀਵਰੇਜ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵਾਂ ਗਾਓਂ ਵਿੱਚ ਸੀਵਰੇਜ ਦਾ ਢੱਕਣ ਖੁੱਲ੍ਹਾ ਹੋਣ ਕਾਰਨ ਢਾਈ ਸਾਲ ਦੀ ਬੱਚੀ ਵਿੱਚ ਡਿੱਗ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ  ਸੀਵਰੇਜ ਓਵਰਫਲੋਅ ਹੋ ਗਿਆ ਸੀ, ਜਿਸ ਨੂੰ ਠੀਕ ਕਰਾਉਣ ਲਈ ਠੇਕੇਦਾਰ ਨੂੰ ਕਿਹਾ ਗਿਆ। ਸੀਵਰੇਜ ਨੂੰ ਠੀਕ ਕਰਨ ਲਈ ਢੱਕਣ ਖੋਲ੍ਹਿਆ ਗਿਆ ਅਤੇ ਇਸ ਦੌਰਾਨ ਢੱਕਣ ਲਗਾਉਣ ਦੀ ਬਜਾਏ ਬੋਰੀ ਪਾ ਕੇ ਆਪ ਖਾਣਾ ਖਾਣ ਚੱਲਿਆ ਗਿਆ। ਇਸ ਤੋਂ ਬਾਅਦ ਢਾਈ ਸਾਲਾ ਲੜਕੀ ਖੇਡਦੀ ਖੇਡਦੀ ਸੀਵਰੇਜ ਵਿੱਚ ਡਿੱਗ ਪਈ। ਇਸ ਤੋਂ ਬਾਅਦ ਉਸ ਨੂੰ ਬਾਹਰ ਕੱਢ ਕੇ ਇਲਾਜ ਲਈ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

Leave a Reply

Your email address will not be published. Required fields are marked *

Visitor : Visitor