Visitor : Visitor
,

ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਦੀ ਇਲਾਜ ਦੌਰਾਨ ਮੌਤ, ਸੜਕ ਹਾਦਸੇ ਵਿਚ ਹੋਇਆ ਸੀ ਜ਼ਖਮੀ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ ਬਰਨਾਲਾ : ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮਾਪਿਆਂ ਦਾ ਇਕਲੌਤਾ ਪੁੱਤਰ ਸਤਨਾਮ ਬਰਨਾਲਾ ਦੇ ਥਾਣਾ ਸਿਟੀ ਵਿੱਚ ਪੀ.ਸੀ.ਆਰ. ਵਿੱਚ ਸੇਵਾ ਨਿਭਾ ਰਿਹਾ ਸੀ। 20 ਸਤੰਬਰ ਨੂੰ ਸਤਨਾਮ ਮੁਹਾਲੀ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਦੇ ਕੇ ਵਾਪਸ ਬਰਨਾਲਾ ਆ ਰਿਹਾ ਸੀ ਕਿ ਪਟਿਆਲਾ ਨੇੜੇ ਸੜਕ ਹਾਦਸੇ…

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ

ਬਰਨਾਲਾ : ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮਾਪਿਆਂ ਦਾ ਇਕਲੌਤਾ ਪੁੱਤਰ ਸਤਨਾਮ ਬਰਨਾਲਾ ਦੇ ਥਾਣਾ ਸਿਟੀ ਵਿੱਚ ਪੀ.ਸੀ.ਆਰ. ਵਿੱਚ ਸੇਵਾ ਨਿਭਾ ਰਿਹਾ ਸੀ।

20 ਸਤੰਬਰ ਨੂੰ ਸਤਨਾਮ ਮੁਹਾਲੀ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਦੇ ਕੇ ਵਾਪਸ ਬਰਨਾਲਾ ਆ ਰਿਹਾ ਸੀ ਕਿ ਪਟਿਆਲਾ ਨੇੜੇ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ। ਪਰ ਅੱਜ ਇਲਾਜ ਦੌਰਾਨ ਸਤਨਾਮ ਦੀ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਜ਼ਿਲ੍ਹਾ ਬਰਨਾਲਾ ਵਿੱਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *

Visitor : Visitor