Visitor : Visitor

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫਰਾਰ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 2 ਅਕਤੂਬਰ 2022 : ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਫਰਾਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਟੀਨੂੰ ਰਾਤ ਤਿੰਨ ਵਜੇ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਇਆ ਹੈ। ਦੀਪਕ ਟੀਨੂੰ ਮਾਨਸਾ ਦੇ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 2 ਅਕਤੂਬਰ 2022 : ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਫਰਾਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਟੀਨੂੰ ਰਾਤ ਤਿੰਨ ਵਜੇ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਇਆ ਹੈ। ਦੀਪਕ ਟੀਨੂੰ ਮਾਨਸਾ ਦੇ ਥਾਣਾ ਸੀਆਈਏ ਸਟਾਫ ਵਿੱਚ ਬੰਦ ਸੀ। ਬੀਤੇ ਦਿਨੀਂ ਮਾਨਸਾ ਪੁਲਿਸ ਗੋਇੰਦਵਾਲ ਜੇਲ ਤੋਂ ਪ੍ਰੋਡਕਸ਼ਨ ਵਾਰੰਟ ਉੱਪਰ ਦੀਪਕ ਟੀਨੂੰ ਮਾਨਸਾ ਲੈ ਕੇ ਆਈ ਸੀ ।

Lawrance bishnoi gang member

ਦੱਸ ਦੇਈਏ ਕਿ ਮਾਨਸਾ ਪੁਲਿਸ ਨੇ ਦੀਪਕ ਨੂੰ ਮੂਸੇਵਾਲਾ ਕਤਲ ਕੇਸ ਵਿੱਚ ਫੜ੍ਹਿਆ ਸੀ। ਪੁਲਿਸ ਮੁਤਾਬਕ ਦੀਪਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਪਲਾਨਿੰਗ ਵਿੱਚ ਸ਼ਾਮਿਲ ਸੀ। ਦੱਸਿਆ ਜਾ ਰਿਹਾ ਹੈ ਕਿ 27 ਮਈ ਨੂੰ ਟੀਨੂੰ ਤੇ ਲਾਰੈਂਸ ਵਿਚਾਲੇ ਆਖਰੀ ਵਾਰ ਗੱਲਬਾਤ ਹੋਈ ਸੀ। ਗੈਂਗਸਟਰ ਦੇ ਫਰਾਰ ਹੋਣ ਮਗਰੋਂ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

Visitor : Visitor