Visitor : Visitor

ਭਾਰਤ ਚੋਣ ਕਮਿਸ਼ਨ ਵੱਲੋਂ 100 ਸਾਲ ਤੋਂ ਵਧੇਰੀ ਉਮਰ ਦੇ ਵੋਟਰਾਂ ਦਾ ਸਨਮਾਨ

ਬੀ.ਐਲ.ਓਜ਼. ਨੇ ਬਜ਼ੁਰਗ ਵੋਟਰਾਂ ਨੂੰ ਘਰ ਘਰ ਜਾ ਕੇ ਦਿੱਤੇ ਸਨਮਾਨ ਪੱਤਰ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 2 ਅਕਤੂਬਰ 2022  : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ 1 ਅਕਤੂਬਰ, 2022 ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉੰਦਿਆਂ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 126 ਵੋਟਰਾਂ ਦਾ ਵਿਸ਼ੇਸ਼ ਸਨਮਾਨ…

ਬੀ.ਐਲ.ਓਜ਼. ਨੇ ਬਜ਼ੁਰਗ ਵੋਟਰਾਂ ਨੂੰ ਘਰ ਘਰ ਜਾ ਕੇ ਦਿੱਤੇ ਸਨਮਾਨ ਪੱਤਰ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 2 ਅਕਤੂਬਰ 2022  : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ 1 ਅਕਤੂਬਰ, 2022 ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉੰਦਿਆਂ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 126 ਵੋਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੀ.ਐਲ.ਓਜ਼ ਵੱਲੋਂ ਘਰ ਘਰ ਜਾ ਕੇ 100 ਸਾਲ ਤੋਂ ਵਧੇਰੀ ਉਮਰ ਦੇ ਵੋਟਰਾਂ ਨੂੰ ਘਰ ਘਰ ਜਾ ਕੇ ਭਾਰਤ ਚੋਣ ਕਮਿਸ਼ਨ ਵੱਲੋਂ ਭੇਜੇ ਸਨਮਾਨ ਪੱਤਰ ਦਿੱਤੇ ਗਏ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਤਿੰਨ ਵਿਧਾਨ ਸਭਾ ਚੋਣ ਹਲਕੇ 96-ਮਾਨਸਾ, 97- ਸਰਦੂਲਗੜ੍ਹ ਅਤੇ  98-ਬੁਢਲਾਡਾ (ਅ.ਜ)  ਵਿੱਚ ਇਸ ਸਮੇਂ ਕੁੱਲ 126 ਵੋਟਰ 100 ਸਾਲ ਤੋਂ ਵੱਧ ਉਮਰ ਦੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਵੋਟਰਾਂ ਨੇ ਸਮੇਂ ਸਮੇਂ ‘ਤੇ ਵੱਖ ਵੱਖ ਚੋਣਾਂ ਦੌਰਾਨ ਆਪਣੀ ਸਰਕਾਰ ਚੁਣਨ ਵਿਚ ਆਪਣੇ ਵੋਟ ਦਾ ਇਸਤੇਮਾਲ ਕਰਦਿਆਂ ਵੋਟ ਦੀ ਅਹਿਮੀਅਤ ਪਛਾਣੀ ਹੈ। ਉਨ੍ਹਾਂ ਕਿਹਾ ਕਿ 100 ਸਾਲ ਤੋਂ ਵਧੇਰੀ ਉਮਰ ਦੇ ਵੋਟਰਾਂ ਨੂੰ ਮਿਲ ਰਿਹਾ ਸਨਮਾਨ ਉਨ੍ਹਾਂ ਨੂੰ ਭਵਿੱਖ ਵਿਚ ਵੀ ਉਤਸ਼ਾਹ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰੇਗਾ।
   

Leave a Reply

Your email address will not be published. Required fields are marked *

Visitor : Visitor