ਬਿਉੂਰੋ, ਪ੍ਰਾਈਮ ਪੋਸਟ ਪੰਜਾਬ
ਜਲੰਧਰ, 6 ਅਕਤੂਬਰ 2022 : ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਸਥਿਤ ਐੱਫਸੀਆਈ ਦੇ ਲੇਬਰ ਹੈਂਡਲਿੰਗ ਇੰਚਾਰਜ ਸ਼ੰਕਰ ਸ਼ਾਹ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲੰਧਰ ਵਾਸੀ ਸ਼ਮਾ ਦੀ ਸ਼ਿਕਾਇਤ ‘ਤੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲਾ ਵੀ ਦਰਜ ਕੀਤਾ ਤੇ ਅੱਗੇ ਦੀ ਜਾਂਚ ਜਾਰੀ ਹੈ।
ਜਾਣਕਾਰੀ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਰਿਟਾਇਰਟ ਲੇਬਰ ਇੰਚਾਰਜ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਐੱਫਸੀਆਈ ਬਕਾਇਆ ਦੇ ਨਿਪਟਾਰੇ ਵਿੱਚ ਮੱਦਦ ਦੇ ਬਦਲੇ ਰਿਸ਼ਵਤ ਮੰਗ ਰਿਹਾ ਸੀ।
ਸ਼ਿਕਾਇਤ ਕਰਤਾ ਨੇ ਕਿਹਾ ਕਿ ਮੁਲਾਜ਼ਮ ਸ਼ੰਕਰ ਸ਼ਾਹ ਇਸ ਸਬੰਧੀ ਉਸ ਤੋਂ ਪਹਿਲਾਂ ਵੀ 10,000 ਦੀ ਰਿਸ਼ਵਤ ਲੈ ਚੁੱਕੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਤੱਥਾਂ ਦੀ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਹੈ।

