Visitor : Visitor

ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਭਲਕੇ, ਮੁੱਖ ਮੰਤਰੀ ਮਾਨ ਵਿਸ਼ੇਸ਼ ਤੌਰ ‘ਤੇ ਲੈਣਗੇ ਹਿੱਸਾ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਵੇਖਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਆਪ ਵਿਧਾਇਕਾ ਭਲਕੇ ਵਿਆਹ ਕਰਵਾਉਣ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਵੇਖਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਆਪ ਵਿਧਾਇਕਾ ਭਲਕੇ ਵਿਆਹ ਕਰਵਾਉਣ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਹੈ।

ਨਰਿੰਦਰ ਕੌਰ ਭਰਾਜ ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕ ਹਨ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਆਪਣੇ ਵਿਰੋਧੀ ਕਾਂਗਰਸ ਦੇ ਵਿਜੈ ਇੰਦਰ ਸਿੰਗਲਾ ਨੂੰ ਹਰਾ ਕੇ ਚੋਣ ਜਿੱਤੀ ਸੀ। ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ’ਤੇ ਜਾ ਕੇ ਭਰੇ ਅਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ’ਚ ਵਿਚਰਦੀ ਰਹੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ।

ਭਰਾਜ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਨੌਜਵਾਨ ਪੀੜ੍ਹੀ ਵੱਲੋਂ ‘ਆਪ’ ਦਾ ਬੂਥ ਲਗਾਉਣ ਲਈ ਕੋਈ ਅੱਗੇ ਨਹੀਂ ਸੀ ਆ ਰਿਹਾ ਤਾਂ ਨਰਿੰਦਰ ਕੌਰ ਨੇ ਪਿੰਡ ਭਰਾਜ ’ਚ ਬੂਥ ਲਗਾਇਆ ਸੀ।

ਕੱਲ ਭਲਕੇ ਹੋਣ ਵਾਲੇ ਨਰਿੰਦਰ ਕੌਰ ਭਰਾਜ ਦੇ ਵਿਆਹ ਵਿੱਚ ਵਿਸ਼ੇਸ਼ ਤੌਰ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ਼ਾਮਲ ਹੋਣਗੇ। ਇਸਤੋਂ ਇਲਾਵਾ ਕਈ ਹੋਰ ਵਿਧਾਇਕਾਂ ਦੇ ਵੀ ਸ਼ਾਮਲ ਹੋਣ ਦੀ ਖ਼ਬਰ ਹੈ।

Leave a Reply

Your email address will not be published. Required fields are marked *

Visitor : Visitor