ਮਾਨਸਾ : ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ, ਥਾਵਾਂ ‘ਤੇ  ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ

ਪੰਜਾਬ
Spread the love

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 8 ਅਕਤੂਬਰ 2022  : ਵਧੀਕ ਜ਼ਿਲਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।

ਹੁਕਮ ਜਾਰੀ ਕਰਦਿਆਂ ਉਨਾਂ ਕਿਹਾ ਕਿ ਜਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ’ਤੇ ਅਕਸਰ ਆਮ ਤੌਰ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨਾਂ ਨਾਲ ਪੜਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ।ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *