ਬਿਊਰੋ, ਪ੍ਰਾਈਮ ਪੋਸਟ ਪੰਜਾਬ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਪ੍ਰੋਗਰਾਮ ‘ਚ ਸ਼ਾਮਲ ਨਾ ਹੋਣ ‘ਤੇ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਨੇ ਸੀਐਮ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੀਐਮ ਮਾਨ ਦੀ ਬਦੌਲਤ ਇੱਕ ਵਾਰ ਫਿਰ ਪੰਜਾਬੀਆਂ ਨੂੰ ਦੇਸ਼ ਦੇ ਸਾਹਮਣੇ ਸ਼ਰਮਿੰਦਾ ਹੋਣਾ ਪਿਆ ਹੈ। ਭਗਵੰਤ ਮਾਨ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸੀਐਮ ਦੇ ਅਹੁਦੇ ਦੇ ਨਾਲ ਕੁੱਝ ਜ਼ਿੰਮੇਵਾਰੀਆਂ ਹਨ, ਉਹ ਕੇਜਰੀਵਾਲ ਦੇ ਨਾਲ-ਨਾਲ ਉਨ੍ਹਾਂ ਨੂੰ ਭੁੱਲ ਗਏ ਹਨ।
ਇਸਦੇ ਨਾਲ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਸ਼ਟਰਪਤੀ ਦੇ ਪ੍ਰੋਗਰਾਮ ‘ਚ ਸ਼ਾਮਲ ਨਾ ਹੋਣ ‘ਤੇ ਨਾਰਾਜ਼ਗੀ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਿਹੜਾ ਕੰਮ ਹੈ ਜੋ ਸੰਵਿਧਾਨ ਦੇ ਸਰਵਉੱਚ ਅਹੁਦੇ ਦੇ ਪ੍ਰੋਗਰਾਮ ਤੱਕ ਨਹੀਂ ਪਹੁੰਚ ਸਕਿਆ ? ਤੁਹਾਨੂੰ ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਡੋਦਰਾ ‘ਚ ਤਿਰੰਗਾ ਯਾਤਰਾ ਕੱਢ ਰਹੇ ਹਨ।
ਦੱਸ ਦੇਈਏ ਕਿ ਕੇਂਦਰ ਨੇ ਭਾਰਤੀ ਹਵਾਈ ਸੈਨਾ ਵਿੱਚ ਅਧਿਕਾਰੀਆਂ ਲਈ ਇੱਕ ਹਥਿਆਰ ਪ੍ਰਣਾਲੀ ਵਿੰਗ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਅਗਲੇ ਸਾਲ ਹਵਾਈ ਸੈਨਾ ਵਿੱਚ ਮਹਿਲਾ ਫਾਇਰ ਫਾਈਟਰਾਂ ਦੀ ਭਰਤੀ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਚੰਡੀਗੜ੍ਹ ਵਿੱਚ ਹਵਾਈ ਸੈਨਾ ਦੀ ਬਹਾਦਰੀ ਦੇਖਣ ਸੁਖਨਾ ਝੀਲ ਪੁੱਜੇ ਸਨ।

