Visitor : Visitor

ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪੈਟਰੋਲ ਦੀਆਂ ਬੋਤਲਾਂ ਲੈਕੇ CM ਸਿਟੀ ਸੰਗਰੂੂਰ ‘ਚ ਪਾਣੀ ਦੀ ਟੈਂਕੀ ਤੇ ਚੜ੍ਹੇ

ਡੀਸੀ ਦਫ਼ਤਰ ਅੱਗੇ ਅੱਠਵੇਂ ਦਿਨ ‘ਚ ਦਾਖਲ ਹੋਇਆ ਮਰਨ ਵਰਤ ਟੈਂਕੀ ਉੱਤੇ ਵੀ ਰਹੇਗਾ ਜਾਰੀ: ਸੁਰਿੰਦਰਪਾਲ ਗੁਰਦਾਸਪੁਰ ਬਿਊਰੋ ਪ੍ਰਾਈਮ ਪੋਸਟ ਪੰਜਾਬ   ਸੰਗਰੂਰ, 9 ਅਕਤੂਬਰ, 2022 : ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਅਤੇ ਰਵੀ ਕੁਮਾਰ ਕਟਾਰੂਚੱਕ ਅੱਜ…

ਡੀਸੀ ਦਫ਼ਤਰ ਅੱਗੇ ਅੱਠਵੇਂ ਦਿਨ ‘ਚ ਦਾਖਲ ਹੋਇਆ ਮਰਨ ਵਰਤ ਟੈਂਕੀ ਉੱਤੇ ਵੀ ਰਹੇਗਾ ਜਾਰੀ: ਸੁਰਿੰਦਰਪਾਲ ਗੁਰਦਾਸਪੁਰ

ਬਿਊਰੋ ਪ੍ਰਾਈਮ ਪੋਸਟ ਪੰਜਾਬ  

ਸੰਗਰੂਰ, 9 ਅਕਤੂਬਰ, 2022 : ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਅਤੇ ਰਵੀ ਕੁਮਾਰ ਕਟਾਰੂਚੱਕ ਅੱਜ ਐਤਵਾਰ ਸਵੇਰੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂੂਰ ‘ਚ ਸਰਕਾਰੀ ਸਿਵਲ ਹਸਪਤਾਲ ਸੰਗਰੂਰ ‘ਚ ਸਥਿਤ ਪਾਣੀ ਵਾਲੀ ਟੈਂਕੀ ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹ ਗਏ ਹਨ। ਦੋਵੇਂ ਬੇਰੁਜ਼ਗਾਰ ਅਧਿਆਪਕਾਂ ਨੇ ਅਪਣਾ ਮਰਨ ਵਰਤ ਅੱਜ ਅੱਠਵੇਂ ਦਿਨ ਵਿੱਚ ਸ਼ੁਰੂ ਟੈਂਕੀ ਤੇ ਵੀ ਜਾਰੀ ਰੱਖਿਆ ਹੋਇਆ ਹੈ।

ਦੱਸਣਯੋਗ ਹੈ ਕਿ 2364 ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੀਐਮ ਸਿਟੀ ਸੰਗਰੂਰ ਦੇ ਡੀਸੀ ਦਫ਼ਤਰ ਦੇ ਬਾਹਰ ਸੁਰਿੰਦਰਪਾਲ ਗੁਰਦਾਸਪੁਰ ਅਤੇ ਸੁਖਚੈਨ ਸਿੰਘ ਮਾਨਸਾ ਵੱਲੋਂ ਅਪਣਾ ਮਰਨ ਵਰਤ ਪਿਛਲੇ ਸੱਤ ਦਿਨਾਂ ਤੋਂ ਚੱਲ ਰਿਹਾ ਸੀ। ਅੱਜ ਦਿਨ ਮਰਨ ਵਰਤ ਦੇ ਅੱਠਵੇਂ ਦਿਨ ‘ਚ ਦਾਖਲ ਹੋਣ ‘ਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮਸਲੇ ਦਾ ਹੱਲ ਨਾ ਕੀਤੇ ਜਾਣ ਤੋਂ ਖ਼ਫ਼ਾ ਹੋ ਕੇ ਪੈਟਰੋਲ ਦੀਆਂ ਬੋਤਲਾਂ ਲੈਕੇ ਟੈਂਕੀ ਤੇ ਕੇ ਚੜ੍ਹ ਗਏ।

ਸੁਰਿੰਦਰਪਾਲ ਗੁਰਦਾਸਪੁਰ ਨੇ ਟੈਂਕੀ ਉਤੋਂ ਹੀ ਵੀਡੀਓ ਰਾਹੀਂ ਆਪਣੇ ਸੁਨੇਹੇ ਰਾਹੀਂ ਕਿਹਾ ਕਿ ਸੰਗਰੂਰ ਪ੍ਰਸ਼ਾਸਨ ਲਗਾਤਾਰ ਸਾਡੀਆਂ ਮੰਗਾਂ ਨੂੰ ਠੰਡੇ ਬਸਤੇ ਵਿੱਚ ਪਾ ਰਿਹਾ ਸੀ ਜਿਸ ਕਰਕੇ ਅੱਜ ਮਜ਼ਬੂਰਨ ਉਹਨਾਂ ਨੂੰ ਪਾਣੀ ਵਾਲੀ ਟੈਂਕੀ ਤੇ ਚੜ੍ਹਨਾ ਪਿਆ। ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਸਿੱਖਿਆ ਮੰਤਰੀ ਪੰਜਾਬ ਨੇ ਇਕ ਬਿਆਨ ਦਿੱਤਾ ਸੀ ਜਿਸ ਵਿੱਚ ਕਿਹਾ ਗਿਆ ਕਿ ਈਟੀਟੀ 2364 ਅਧਿਆਪਕਾਂ ਦੀ ਕੋਰਟ ਕੇਸ ਪ੍ਰਤੀ ਸਾਡੀ ਨੀਅਤ ਸਾਫ਼ ਹੈ। ਜੇਕਰ ਪੰਜਾਬ ਸਰਕਾਰ ਦੀ ਇਸ ਭਰਤੀ ਲਈ ਨੀਅਤ ਸਾਫ਼ ਹੈ ਤਾਂ ਫ਼ਿਰ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਿਉੰ ਨਹੀਂ ਕੀਤਾ ਜਾ ਰਿਹਾ। ਪਹਿਲਾਂ ਸੰਗਰੂਰ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਸੀ ਕਿ ਈਟੀਟੀ 2364 ਭਰਤੀ ਲਈ ਪਹਿਲਾਂ ਦੋ ਵਾਰ ਹਲਫ਼ਨਾਮਾ ਤਿਆਰ ਕੀਤਾ ਗਿਆ ਪਰ ਦੋਵੋ ਵਾਰ ਰਿਜੈਕਟ ਹੋ ਚੁੱਕਾ ਹੈ ਹੁਣ ਤੀਸਰੀ ਵਾਰ ਹਲਫ਼ਨਾਮਾ ਤਿਆਰ ਹੋ ਰਿਹਾ ਹੈ।

ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਹਲਫ਼ਨਾਮਾ ਤਿਆਰ ਕਰਨ ਲਈ ਕਾਬਿਲ ਅਧਿਕਾਰੀਆਂ ਨੂੰ ਲਗਾਇਆ ਜਾਵੇ ਅਤੇ ਇੱਕ ਦੋ ਦਿਨਾਂ ਵਿਚ ਹੀ ਹਲਫ਼ਨਾਮਾ ਦਾਇਰ ਕੀਤਾ ਜਾਵੇ ਨਹੀਂ ਤਾਂ ਪੰਜਾਬ ਸਰਕਾਰ ਵਿਰੁੱਧ ਹੋਰ ਵੀ ਗੁਪਤ ਐਕਸ਼ਨ ਕੀਤੇ ਜਾਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦੀ ਹੋਵੇਗੀ। ਇਹ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਹਲਫ਼ਨਾਮਾ ਪੇਸ਼ ਨਹੀਂ ਕੀਤਾ ਜਾਂਦਾ।

ਸੁਰਿੰਦਰਪਾਲ ਗੁਰਦਾਸਪੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਵਾਰ ਫ਼ਿਰ ਯਾਦ ਕਰਵਾਇਆ ਕਿ ਇਹ ਸੁਰਿੰਦਰਪਾਲ ਗੁਰਦਾਸਪੁਰ ਉਹੀ ਬੇਰੁਜਗਾਰ ਅਧਿਆਪਕ ਸਾਥੀ ਹੈ ਜਿਸ ਨਾਲ ਤੁਸੀਂ ਫ਼ੋਨ ਤੇ ਗੱਲਬਾਤ ਕਰਦਿਆ ਕਿਹਾ ਸੀ ਕਿ ਸਾਡੀ ਸਰਕਾਰ ਬਣਨ ਤੇ ਤੁਹਾਡਾ ਪਹਿਲ ਦੇ ਆਧਾਰ ਤੇ ਕੰਮ ਕੀਤਾ ਜਾਵੇਗਾ ਪਰ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਸ਼ਹਿਰ ਉਹਨਾਂ ਨੂੰ ਪਾਣੀ ਵਾਲੀ ਟੈਂਕੀ ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹਨਾ ਪੈ ਰਿਹਾ ਹੈ ਅਤੇ ਮਰਨ ਵਰਤ ਰੱਖਣਾ ਪੈ ਰਿਹਾ ਹੈ।

ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਗੁਰਸਿਮਰਤ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਹੀਦਾ ਹੈ ਕਿ ਉਹ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਚੋਣ ਪ੍ਰਚਾਰ ਨੂੰ ਛੱਡ ਕੇ ਪੰਜਾਬ ਦੇ ਲੋਕਾਂ ਦੇ ਦੁੱਖ ਦਰਦ ਨੂੰ ਮਹਿਸੂਸ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ।
ਇਸ ਦੌਰਾਨ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ, ਸੁਖਚੈਨ ਸਿੰਘ ਮਾਨਸਾ, ਅਮ੍ਰਿਤਪਾਲ ਸੰਗਰੂਰ, ਰਵੀ ਕੁਮਾਰ ਪਠਾਨਕੋਟ, ਗਗਨ ਧੂਰੀ, ਗੁਰਜੰਟ ਪਟਿਆਲਾ ਅਤੇ ਹੋਰ ਸਾਥੀ ਮੌਜੂਦ ਸਨ।

Leave a Reply

Your email address will not be published. Required fields are marked *

Visitor : Visitor