Visitor : Visitor
,

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਅੰਮ੍ਰਿਤਸਰ, 9 ਅਕਤੂਬਰ 2022 : ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਦੀ ਗਲੀ ਨੰਬਰ 13 ਵਿੱਚ ਨੌਜਵਾਨ ਦੀ ਲਾਸ਼ ਮਿਲੀ ਸੀ। ਤੇਜ਼ਧਾਰ ਹਥਿਆਰਾਂ ਦੇ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਅੰਮ੍ਰਿਤਸਰ, 9 ਅਕਤੂਬਰ 2022 : ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਦੀ ਗਲੀ ਨੰਬਰ 13 ਵਿੱਚ ਨੌਜਵਾਨ ਦੀ ਲਾਸ਼ ਮਿਲੀ ਸੀ। ਤੇਜ਼ਧਾਰ ਹਥਿਆਰਾਂ ਦੇ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਅਜੇ 3 ਮਹੀਨੇ ਪਹਿਲਾਂ ਹੀ ਨੌਜਵਾਨ ਦਾ ਵਿਆਹ ਹੋਇਆ ਸੀ।

ਪਰਿਵਾਰ ਨੇ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ । ਉਹ ਕੁੱਝ ਵੀ ਦੱਸਣ ਨੂੰ ਤਿਆਰ ਨਹੀਂ । ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

Visitor : Visitor