Visitor : Visitor

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਅਕਤੂਬਰ 2022 : ਵਧੀਕ ਜ਼ਿਲਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲ੍ਹੇ ਦੇ ਸਾਈਬਰ ਕੈਫੇ, ਐਸਟੀਡੀ ਅਤੇ ਪੀਸੀਓ ਮਾਲਕਾਂ ਲਈ ਇੱਕ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸਟੀਡੀ ਅਤੇ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 9 ਅਕਤੂਬਰ 2022 : ਵਧੀਕ ਜ਼ਿਲਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲ੍ਹੇ ਦੇ ਸਾਈਬਰ ਕੈਫੇ, ਐਸਟੀਡੀ ਅਤੇ ਪੀਸੀਓ ਮਾਲਕਾਂ ਲਈ ਇੱਕ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸਟੀਡੀ ਅਤੇ ਪੀਸੀਓ. ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖ਼ਰ ਕਰਨੇ ਵੀ ਲਾਜ਼ਮੀ ਹੋਣਗੇ। ਉਨਾਂ ਕਿਹਾ ਕਿ ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।

ਇਨਾਂ ਹੁਕਮਾਂ ਮੁਤਾਬਿਕ ਐਕਟੀਵਿਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ’ਤੇ ਸ਼ੱਕ ਹੋਣ ’ਤੇ ਕੈਫੇ ਮਾਲਕ ਤੁਰੰਤ ਸਬੰਧਤ ਥਾਣੇ  ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ  ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

Visitor : Visitor