Visitor : Visitor

ਹਾੜ੍ਹੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 12 ਅਕਤੂਬਰ ਨੂੰ ਲੱਗੇਗਾ  

ਕੈਂਪ ਦੌਰਾਨ ਖੇਤੀਬਾੜੀ ਸਬੰਧੀ ਨਵੀਨਤਮ ਤਕਨੀਕੀ ਗਿਆਨ ਹਾਸਲ ਕਰਕੇ ਲੈਣ ਕਿਸਾਨ- ਡਾ. ਸਤਪਾਲ ਸਿੰਘ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 10 ਅਕਤੂਬਰ 2022 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 12 ਅਕਤੂਬਰ, 2022 ਦਿਨ ਬੁੱਧਵਾਰ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਨਵੀਂ ਅਨਾਜ ਮੰਡੀ, ਸਿਰਸਾ ਰੋਡ, ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ…

ਕੈਂਪ ਦੌਰਾਨ ਖੇਤੀਬਾੜੀ ਸਬੰਧੀ ਨਵੀਨਤਮ ਤਕਨੀਕੀ ਗਿਆਨ ਹਾਸਲ ਕਰਕੇ ਲੈਣ ਕਿਸਾਨ- ਡਾ. ਸਤਪਾਲ ਸਿੰਘ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 10 ਅਕਤੂਬਰ 2022 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 12 ਅਕਤੂਬਰ, 2022 ਦਿਨ ਬੁੱਧਵਾਰ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਨਵੀਂ ਅਨਾਜ ਮੰਡੀ, ਸਿਰਸਾ ਰੋਡ, ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਪਾਲ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਵੱਲੋਂ ਕੀਤਾ ਜਾਵੇਗਾ। ਕੈਂਪ ਦੀ ਪ੍ਰਧਾਨਗੀ ਸ੍ਰੀ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਕੀਤੀ ਜਾਵੇਗੀ। ਕੈਂਪ ਵਿੱਚ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਵਧੇਰੇ ਪੈਦਾਵਾਰ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ।  
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਖੇਤੀ ਨਾਲ ਸਬੰਧਤ ਸਰਕਾਰੀ/ਅਰਧ ਸਰਕਾਰੀ ਅਦਾਰਿਆਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਇਸ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਖੇਤੀਬਾੜੀ ਸਬੰਧੀ ਨਵੀਨਤਮ ਤਕਨੀਕੀ ਗਿਆਨ ਹਾਸਲ ਕਰਕੇ ਲਾਭ ਲੈਣ।

Leave a Reply

Your email address will not be published. Required fields are marked *

Visitor : Visitor