Visitor : Visitor

20 ਅਤੇ 21 ਅਕਤੂਬਰ ਨੂੰ ਮਾਤਾ ਸੁੰਦਰੀ ਗਰਲਜ ਯੂਨੀਵਰਸਟੀ ਕਾਲਜ ਮਾਨਸਾ ਵਿਖੇ ਕਰਵਾਇਆ ਜਾ ਰਿਹੈ ਯੁਵਾ ਉਤਸਵ ਅਤੇ ਯੁਵਾ ਸੰਵਾਦ

ਯੁਵਾ ਪੇਟਿੰਗ ਕਲਾਕਾਰ, ਯੁਵਾ ਲੇਖਕ (ਕਵਿਤਾ), ਯੁਵਾ ਫੋਟੋਗ੍ਰਾਫਰ, ਭਾਸ਼ਣ ਅਤੇ ਗਿੱਧੇ ਭੰਗੜੇਦੇ ਮੁਕਾਬਲੇ ਕਰਵਾਏ ਜਾਣਗੇ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ 11 ਅਕਤੂਬਰ 2022  : ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਕਰਵਾਇਆ ਜਾ ਰਿਹਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਅਤੇ ਯੁਵਾ ਸੰਵਾਂਦ 2047 ਮਾਨਸਾ ਜਿਲ੍ਹੇ ਦੇ ਨੌਜਵਾਨਾਂ ਲਈ ਪ੍ਰਤਿਭਾ ਨੂੰ ਨਿਖਾਰਣ ਦਾ ਇੱਕ ਵਧੀਆ ਉਪਰਾਲਾ…

ਯੁਵਾ ਪੇਟਿੰਗ ਕਲਾਕਾਰ, ਯੁਵਾ ਲੇਖਕ (ਕਵਿਤਾ), ਯੁਵਾ ਫੋਟੋਗ੍ਰਾਫਰ, ਭਾਸ਼ਣ ਅਤੇ ਗਿੱਧੇ ਭੰਗੜੇਦੇ ਮੁਕਾਬਲੇ ਕਰਵਾਏ ਜਾਣਗੇ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ 11 ਅਕਤੂਬਰ 2022  : ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਕਰਵਾਇਆ ਜਾ ਰਿਹਾ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਅਤੇ ਯੁਵਾ ਸੰਵਾਂਦ 2047 ਮਾਨਸਾ ਜਿਲ੍ਹੇ ਦੇ ਨੌਜਵਾਨਾਂ ਲਈ ਪ੍ਰਤਿਭਾ ਨੂੰ ਨਿਖਾਰਣ ਦਾ ਇੱਕ ਵਧੀਆ ਉਪਰਾਲਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ ਨੇ ਜ਼ਿਲ੍ਹਾ ਸਲਾਹਕਾਰ ਕੌਂਸਲ ਯੁਵਾ ਮਾਮਲੇ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤਾ।

ਉਹਨਾਂ ਦੱਸਿਆ ਕਿ  20 ਅਤੇ 21 ਅਕਤੂਬਰ 2022 ਨੂੰ ਮਾਤਾ ਸੁੰਦਰੀ ਗਰਲਜ ਯੂਨੀਵਰਸਟੀ ਕਾਲਜ ਮਾਨਸਾ ਵਿਖੇ ਕਰਵਾਏ ਜਾਣ ਵਾਲੇ ਇਸ ਯੁਵਾ ਉਤਸਵ ਵਿੱਚ ਯੁਵਾ ਪੇਟਿੰਗ ਕਲਾਕਾਰ, ਯੁਵਾ ਲੇਖਕ (ਕਵਿਤਾ), ਯੁਵਾ ਫੋਟੋਗ੍ਰਾਫਰ, ਭਾਸ਼ਣ ਮੁਕਾਬਲੇ ਤੋਂ ਇਲਾਵਾ ਗਿੱਧਾ ਅਤੇ ਭੰਗੜੇ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਮੀਟਿੰਗ ਵਿਚ ਹਾਜ਼ਰ ਸਿੱਖਿਆ ਵਿਭਾਗ ਅਤੇ ਕਾਲਜਾਂ ਦੇ ਮੁਖੀਆਂ ਨੂੰ ਵੱਧ ਤੋ ਵੱਧ ਨੌਜਵਾਨਾਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਸ਼ਮੂਲੀਅਤ ਕਰਵਾੳਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਿਲਆਂ ਵਿੱਚ ਮਾਨਸਾ ਜ਼ਿਲ੍ਹੇ ਦੇ ਕੋਈ ਵੀ 15 ਤੋਂ 29 ਸਾਲ ਉਮਰ ਵਰਗ ਦੇ ਲੜਕੇ ਲੜਕੀਆਂ ਭਾਗ ਲੈ ਸਕਦੇ ਹਨ।  

     

ਉਨ੍ਹਾਂ ਦੱਸਿਆ ਕਿ ਯੁਵਾ ਸੰਵਾਂਦ ਜਿਸ ਵਿੱਚ ਨੌਜਵਾਨ 2047 ਵਿੱਚ ਭਾਰਤ ਕਿਹੋ ਜਿਹਾ ਹੋਵੇ,ਬਾਰੇ ਚਰਚਾ ਕਰਨਗੇ ਅਤੇ ਚਰਚਾ ਵਿੱਚ ਚੁਣੇ ਗਏ ਪਹਿਲੇ ਚਾਰ ਨੌਜਵਾਨਾਂ ਵਿੱਚ ਹਰੇਕ ਨੂੰ 1500 ਰੁਪਏ ਦਾ ਇਨਾਮ, ਸਰਟੀਫਿਕੇਟ ਅਤੇ ਉਨ੍ਹਾਂ ਨੂੰ ਰਾਜ ਅਤੇ ਕੌਮੀ ਪੱਧਰ ਦੇ ਯੁਵਾ ਸੰਵਾਂਦ ਵਿੱਚ ਵੀ ਭਾਗ ਲੈਣ ਦਾ ਮੌਕਾ ਮਿਲੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਯੁਵਾ ਕੇਂਦਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੂਥ ਕਲੱਬਾਂ ਨੂੰ ਸਮਾਜ ਸੇਵਾ ਦੇ ਕੰਮ ਜਿਵੇਂ ਖੂਨਦਾਨ ਕੈਂਪ, ਪੌਦੇ ਲਾਉਣ ਦੀ ਮੁਹਿੰਮ, ਨਸ਼ਾ ਵਿਰੋਧੀ ਮੁਹਿੰਮ ਦੇ ਨਾਲ ਨਾਲ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਸਬੰਧੀ ਜਾਗਰੂਕ ਕਰਨ ਅਤੇ ਇਸ ਵਿਚ ਮਰਦ ਔਰਤ ਦੇ ਅਨੁਪਾਤ ਨੁੰ ਸੁਧਾਰਨ, ਸਾਖਰਤਾ ਦੇ ਨਾਲ ਸਿਹਤ ਵਿਭਾਗ ਦੀਆਂ ਯੋਜਨਾਵਾਂ ਜਿਵੇ ਗਰਭਵਤੀ ਔਰਤਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਆਦਿ ਨੂੰ ਵੀ ਸ਼ਾਮਲ ਕੀਤਾ ਜਾਵੇ।

ਮੀਟਿੰਗ ਵਿੱਚ ਜਾਣਕਾਰੀ ਦਿੰਦਿਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਯੂਥ ਅਫ਼ਸਰ ਸਰਬਜੀਤ ਸਿੰਘ ਅਤੇ ਪ੍ਰੋਗਰਾਮ ਅਫ਼ਸਰ ਡਾ.ਸੰਦੀਪ ਘੰਡ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਕਰਵਾਏ ਜਾ ਰਹੇ ਯੁਵਾ ਉਤਸਵ ਵਿੱਚ ਨਗਦ ਇਨਾਮ ਤੋਂ ਇਲਾਵਾ, ਟਰਾਫੀ, ਪ੍ਰਮਾਣ ਪੱਤਰ ਦੇ ਨਾਲ ਨਾਲ ਜੇਤੂਆਂ ਨੂੰ ਰਾਜ, ਕੌਮੀ ਪੱਧਰ ਦੇ ਮੁਕਾਬਿਲਆਂ ਵਿੱਚ ਵੀ ਭਾਗ ਲੈਣ ਦਾ ਮੌਕਾ ਮਿਲੇਗਾ। ਉਹਨਾਂ ਦੱਸਿਆ ਕਿ ਰਾਜ ਅਤੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਨਗਦ ਇਨਾਮ,ਸਰਟੀਫਿਕੇਟ ਅਤੇ ਟਰਾਫੀਆ ਦਿੱਤੀਆਂ ਜਾਣਗੀਆ। 

ਉਨ੍ਹਾ ਦੱਸਿਆ ਕਿ ਹੁਣ ਤੱਕ ਸਿੱਖਿਆ ਵਿਭਾਗ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਪਿੰਡ ਕੱਲੋ੍ਹ, ਭੈਣੀਬਾਘਾ, ਆਹਲੂਪੁਰ, ਕੋਟਲੀ ਕਲਾਂ, ਨਾਹਰਾਂ, ਅਹਿਮਦਪੁਰ ਅਤੇ ਭਾਦੜਾ ਵਿੱਚ ਪ੍ਰੋਗਰਾਮ ਕਰਵਾਏ ਗਏ ਹਨ ਅਤੇ 31 ਅਕਤੂਬਰ 2022 ਤੱਕ ਚੱਲਣ ਵਾਲੀ ਇਸ ਮੁਹਿੰਮ ਵਿੱਚ ਹਰ ਵਿਭਾਗ ਦੇ ਨਾਲ ਨਾਲ ਐਨ.ਐਸ.ਐਸ.ਵਲੰਟੀਅਰਜ ਅਤੇ ਰੈਡ ਰਿਬਨ ਕਲੱਬਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਨਹਿਰੂ ਯੁਵਾ ਕੇਂਦਰ ਵੱਲੋਂ ਭਰਤੀ ਕੀਤੇ ਜਾਣ ਵਾਲੇ ਵਲੰਟੀਅਰਜ ਅਤੇ ਹੋਰ ਗਤੀਵਿਧੀਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਡਾ.ਰਣਜੀਤ ਸਿੰਘ ਰਾਏ ਸਹਾਇਕ ਸਿਵਲ ਸਰਜਨ ਮਾਨਸਾ, ਡਾ.ਸੰਦੀਪ ਘੰਡ, ਡਾ.ਵਿਜੈ ਕੁਮਾਰ ਮਿੱਢਾ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਗੁਰਲਾਭ ਸਿੰਘ ਉਪ ਜਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ),ਤੇਜਿੰਦਰ ਕੌਰ ਜਿਲ੍ਹਾ ਭਾਸ਼ਾ ਅਫ਼ਸਰ ,ਹਰਦੀਪ ਸਿੱਧੂ ਜ਼ਿਲ੍ਹਾ ਪ੍ਰਧਾਨ ਸਿੱਖਿਆ ਵਿਕਾਸ ਮੰਚ, ਡਾ.ਬੂਟਾ ਸਿੰਘ ਪ੍ਰਿੰਸੀਪਲ ਡਾਈਟ ਅਹਿਮਦਪੁਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ, ਡਾ.ਬੱਲਮ ਲੀਬਾ ਮਾਤਾ ਸੁੰਦਰੀ ਗਰਲਜ਼ ਯੂਨੀਵਰਸਟੀ ਕਾਲਜ ਮਾਨਸਾ,  ਨਿਰਮਲਾ ਦੇਵੀ ਸੀ.ਡੀ.ਪੀ.ੳ. ਅਤੇ ਮਨੋਜ ਕੁਮਾਰ ਮੌਜੂਦ ਸਨ।

Leave a Reply

Your email address will not be published. Required fields are marked *

Visitor : Visitor